Site icon TheUnmute.com

ਭਾਰਤ ਤੇ ਪਾਕਿਸਤਾਨ ਵਿਚਾਲੇ ‘ਸਿੱਧੀ ਗੱਲਬਾਤ’ ਚਾਹੁੰਦੈ ਅਮਰੀਕਾ: ਮੈਥਿਊ ਮਿਲਰ

India and Pakistan

ਚੰਡੀਗੜ੍ਹ, 21 ਜੂਨ 2024: ਭਾਰਤ ਅਤੇ ਪਾਕਿਸਤਾਨ ਕਾਫ਼ੀ ਸਾਲਾਂ ਤੋਂ ਠੀਕ ਨਹੀਂ ਚੱਲ ਰਹੇ | ਇਸਦੇ ਨਾਲ ਹੀ ਪਿਛਲੇ ਕੁਝ ਮਹੀਨਿਆਂ ਵਿੱਚ ਅਜਿਹੇ ਸੰਕੇਤ ਮਿਲੇ ਹਨ, ਜਿਸ ਵਿੱਚ ਪਾਕਿਸਤਾਨ ਨੇ ਭਾਰਤ (India and Pakistan) ਨਾਲ ਵਪਾਰਕ ਸਬੰਧ ਬਹਾਲ ਕਰਨ ਦੀ ਇੱਛਾ ਪ੍ਰਗਟਾਈ ਹੈ। ਜਿਕਰਯੋਗ ਹੈ ਅਗਸਤ 2019 ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਵਪਾਰ ਇਕਪਾਸੜ ਤੌਰ ‘ਤੇ ਬੰਦ ਕਰ ਦਿੱਤਾ ਸੀ।

ਇਸ ਦੌਰਾਨ ਦੋਵੇਂ ਦੇਸ਼ਾਂ ਦੇ ਸੰਬੰਧ ‘ਚ ਅਮਰੀਕਾ ਦਾ ਬਿਆਨ ਸਾਹਮਣੇ ਆਇਆ ਹੈ | ਅਮਰੀਕਾ ਦਾ ਕਹਿਣਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਸਿੱਧੀ ਗੱਲਬਾਤ’ ਚਾਹੁੰਦਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦਾ ਦਾਇਰਾ, ਗਤੀ ਅਤੇ ਉਨ੍ਹਾਂ ਦੀਆਂ ਸ਼ਰਤਾਂ ‘ਤੇ ਉਨ੍ਹਾਂ ਦੋਵਾਂ ਦੇਸ਼ਾਂ ਦੇ ਹੀ ਮੁਤਾਬਕ ਹੋਣੀਆਂ ਚਾਹੀਦੀਆਂ ਹਨ ਨਾ ਕਿ ਸਾਡੇ ਹਿਸਾਬ ਨਾਲ |

ਅਮਰੀਕੀ ਵਿਦੇਸ਼ ਵਿਭਾਗ ਦਾ ਕਹਿਣਾ ਹੈ ਕਿ ਅਮਰੀਕਾ ਦੋਵਾਂ ਦੇਸ਼ਾਂ ਨਾਲ ਆਪਣੇ ਸਬੰਧਾਂ ਦੀ ਕਦਰ ਕਰਦਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੈਥਿਊ ਮਿਲਰ ਨੇ ਕਿਹਾ ਕਿ ਖੇਤਰੀ ਖਤਰੇ ਨਾਲ ਨਜਿੱਠਣ ਲਈ ਅਮਰੀਕਾ ਅਤੇ ਪਾਕਿਸਤਾਨ ਦੋਵਾਂ ਦਾ ਸਾਂਝਾ ਟੀਚਾ ਹੈ।

ਮੈਥਿਊ ਮਿਲਰ (India and Pakistan) ਕਿਹਾ ਕਿ ਅਸੀਂ ਸੁਰੱਖਿਆ ਮੁੱਦਿਆਂ ‘ਤੇ ਪਾਕਿਸਤਾਨ ਨਾਲ ਗੱਲਬਾਤ ਰਾਹੀਂ ਜੁੜੇ ਹੋਏ ਹਾਂ। ਅਸੀਂ ਅਤਿ+ਵਾਦ ਵਿਰੁੱਧ ਮੁਹਿੰਮ ‘ਤੇ ਪਾਕਿਸਤਾਨੀ ਆਗੂਆਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਦੇ ਆ ਰਹੇ ਹਾਂ।

Exit mobile version