ਚੰਡੀਗੜ੍ਹ, 8 ਮਈ 2025: India-Pakistan tensions: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਗੁਆਂਢੀ ਦੇਸ਼ ਪਾਕਿਸਤਾਨ ਵਿਚਕਾਰ ਤਣਾਅ ਆਪਣੇ ਸਿਖਰ ‘ਤੇ ਹੈ। ਦੁਨੀਆ ਭਰ ਦੇ ਦੇਸ਼ ਸ਼ਾਂਤੀ ਦੀ ਅਪੀਲ ਕਰ ਰਹੇ ਹਨ। ਇਸ ਦੌਰਾਨ ਸਾਊਦੀ ਅਰਬ ਦੇ ਵਿਦੇਸ਼ ਰਾਜ ਮੰਤਰੀ ਅਦੇਲ ਅਲੀਜੁਬੈਰ ਅਚਾਨਕ ਦਿੱਲੀ ਪਹੁੰਚ ਗਏ ਹਨ। ਸਾਊਦੀ ਅਰਬ ਦੇ ਮੰਤਰੀ ਦੇ ਇਸ ਦੌਰੇ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘਟਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਸਾਊਦੀ ਅਰਬ ਦੇ ਮੰਤਰੀ ਨੇ ਨਵੀਂ ਦਿੱਲੀ ‘ਚ ਭਾਰਤੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਹੈ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਲਿਖਿਆ, ‘ਅੱਜ ਸਵੇਰੇ ਸਾਊਦੀ ਅਰਬ ਦੇ ਵਿਦੇਸ਼ ਰਾਜ ਮੰਤਰੀ ਅਦੇਲ ਅਲਜੁਬੈਰ ਨਾਲ ਸਾਰਥਕ ਮੁਲਾਕਾਤ ਹੋਈ।’ ਅੱ.ਤ.ਵਾ.ਦ ਦਾ ਮਜ਼ਬੂਤੀ ਨਾਲ ਮੁਕਾਬਲਾ ਕਰਨ ਬਾਰੇ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ। ਸਾਊਦੀ ਅਰਬ ਦੇ ਵਿਦੇਸ਼ ਰਾਜ ਮੰਤਰੀ ਤੋਂ ਇਲਾਵਾ ਈਰਾਨ ਦੇ ਵਿਦੇਸ਼ ਮੰਤਰੀ ਵੀ ਭਾਰਤ ਦੌਰੇ ‘ਤੇ ਪਹੁੰਚੇ ਹਨ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਬੁੱਧਵਾਰ ਅੱਧੀ ਰਾਤ ਨੂੰ ਨਵੀਂ ਦਿੱਲੀ ਪਹੁੰਚੇ। ਅੱਜ ਅਰਾਘਚੀ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ।
Read More: Operation Sindoor: ਕੇਂਦਰ ਸਰਕਾਰ ਵੱਲੋਂ ਸੱਦੀ ਸਰਬ-ਪਾਰਟੀ ਬੈਠਕ ਜਾਰੀ, ਕਾਂਗਰਸ ਆਗੂ ਵੀ ਹੋਏ ਸ਼ਾਮਲ