ਵਿਦੇਸ਼, 23 ਜੂਨ 2025: Israel-Iran War: ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਦੇ 10 ਦਿਨਾਂ ਬੀਤ ਗਏ ਹਨ | ਇਸਦੇ ਨਾਲ ਹੀ ਦੁਨੀਆ ‘ਚ ਤੀਜੇ ਵਿਸ਼ਵ ਯੁੱਧ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੂਜੇ ਪਾਸੇ ਈਰਾਨ ‘ਤੇ ਅਮਰੀਕਾ ਦੇ ਹਮਲੇ ਤੋਂ ਬਾਅਦ, ਰੂਸ ਨੇ ਸੋਮਵਾਰ ਨੂੰ ਈਰਾਨ ਨੂੰ ਹਰ ਸੰਭਵ ਮੱਦਦ ਦੇਣ ਦਾ ਵਾਅਦਾ ਕੀਤਾ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਰਾਨ ਦੇ ਪ੍ਰਮਾਣੂ ਸਥਾਨਾਂ ‘ਤੇ ਅਮਰੀਕੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ।
ਵਧਦੇ ਤਣਾਅ ਦੇ ਵਿਚਾਲੇ ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਸੋਮਵਾਰ ਨੂੰ ਕਿਹਾ ਕਿ ਰੂਸ ਈਰਾਨ ਨੂੰ ਹਰ ਤਰ੍ਹਾਂ ਦੀ ਮੱਦਦ ਪ੍ਰਦਾਨ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਤਹਿਰਾਨ ‘ਤੇ ਨਿਰਭਰ ਕਰਦਾ ਹੈ ਕਿ ਈਰਾਨ ਨੂੰ ਕਿਸ ਤਰ੍ਹਾਂ ਦੀ ਮੱਦਦ ਦੀ ਲੋੜ ਹੈ। ਪੇਸਕੋਵ ਨੇ ਕਿਹਾ ਕਿ ਅਸੀਂ ਈਰਾਨ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ। ਈਰਾਨ ਨੂੰ ਜਿਸ ਵੀ ਚੀਜ਼ ਦੀ ਲੋੜ ਹੈ, ਅਸੀਂ ਉਸ ਅਨੁਸਾਰ ਮੱਦਦ ਕਰਨ ਲਈ ਤਿਆਰ ਹਾਂ।
ਪੇਸਕੋਵ ਨੇ ਇਹ ਵੀ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹਾਲ ਹੀ ‘ਚ ਹੋਈ ਗੱਲਬਾਤ ‘ਚ ਈਰਾਨ (Iran) ਦਾ ਮੁੱਦਾ ਕਈ ਵਾਰ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਪੁਤਿਨ ਅਤੇ ਟਰੰਪ ਵਿਚਕਾਰ ਹੋਈ ਹਾਲੀਆ ਗੱਲਬਾਤ ‘ਚ ਈਰਾਨ ਦਾ ਕਈ ਵਾਰ ਜ਼ਿਕਰ ਕੀਤਾ ਗਿਆ ਹੈ।
Read More: ਰੂਸ ਨੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ‘ਤੇ ਲਗਾਈ ਪਾਬੰਦੀ