Amit Shah

Delhi News: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੇ ਅਮਿਤ ਸ਼ਾਹ ਤੇ ਡਾ. ਐਸ ਜੈਸ਼ੰਕਰ

ਦਿੱਲੀ, 24 ਅਪ੍ਰੈਲ 2025: Pahalgam News: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਇੱਕ ਸਰਬ-ਪਾਰਟੀ ਬੈਠਕ ਸੱਦੀ ਹੈ। ਇਸਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਜਾਵੇਗੀ | ਜਦੋਂ ਕਿ ਕਾਂਗਰਸ ਪਾਰਟੀ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨ।

ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਪਹੁੰਚੇ ਹਨ। ਸਰਬ ਪਾਰਟੀ ਬੈਠਕ ਤੋਂ ਪਹਿਲਾਂ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਦੀ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਦੂਜੇ ਪਾਸੇ ਜਰਮਨੀ, ਜਾਪਾਨ, ਪੋਲੈਂਡ, ਬ੍ਰਿਟੇਨ ਅਤੇ ਰੂਸ ਸਮੇਤ ਕਈ ਦੇਸ਼ਾਂ ਦੇ ਰਾਜਦੂਤ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ਦੇ ਦਫ਼ਤਰ ਪਹੁੰਚੇ। ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਚੋਣਵੇਂ ਦੇਸ਼ਾਂ ਦੇ ਰਾਜਦੂਤਾਂ ਨੂੰ ਪਹਿਲਗਾਮ ਹਮਲੇ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਬੁੱਧਵਾਰ ਅੱਧੀ ਰਾਤ ਨੂੰ, ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਚੋਟੀ ਦੇ ਡਿਪਲੋਮੈਟ ਸਾਦ ਅਹਿਮਦ ਨੂੰ ਵੀ ਤਲਬ ਕੀਤਾ। ਭਾਰਤ ਸਰਕਾਰ ਨੇ ਸਾਦ ਨੂੰ ਇੱਕ ਰਸਮੀ ‘ਪਰਸੋਨਾ ਨਾਨ ਗ੍ਰਾਟਾ’ ਨੋਟ ਸੌਂਪਿਆ। ਪਰਸੋਨਾ ਨਾਨ ਗ੍ਰਾਟਾ ਦਾ ਸਿੱਧਾ ਅਰਥ ਹੈ ਕਿਸੇ ਡਿਪਲੋਮੈਟ ਜਾਂ ਹੋਰ ਵਿਦੇਸ਼ੀ ਵਿਅਕਤੀ ਨੂੰ ਕਿਸੇ ਖਾਸ ਦੇਸ਼ ‘ਚ ਦਾਖਲ ਹੋਣ ਜਾਂ ਰਹਿਣ ਦੇ ਅਧਿਕਾਰ ਤੋਂ ਇਨਕਾਰ ਕਰਨਾ। ਭਾਰਤ ਨੇ ਇਹ ਨੋਟ ਪਾਕਿਸਤਾਨ ਦੇ ਫੌਜੀ ਡਿਪਲੋਮੈਟਾਂ ਨੂੰ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਉਸਨੂੰ ਇੱਕ ਹਫ਼ਤੇ ਦੇ ਅੰਦਰ ਭਾਰਤ ਛੱਡਣਾ ਪਵੇਗਾ।

Read More: ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਸਾਰੇ ਵੀਜ਼ੇ 27 ਅਪ੍ਰੈਲ ਤੋਂ ਮੰਨੇ ਜਾਣਗੇ ਰੱਦ: MEA

Scroll to Top