ਚੰਡੀਗੜ੍ਹ, 16 ਦਸੰਬਰ 2025: ਪੰਜਾਬ ‘ਚ ਅਗਾਮੀ ਵਿਧਾਨ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਪਾਰਟੀ ਦੀ ਮਜ਼ਬੂਤੀ ਲਈ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰ ਰਹੀ ਹੈ। ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨਾਲ ਸਿੱਖ ਸਰੋਕਾਰਾਂ, ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ।
ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਨਿਯੁਕਤੀ ਤੋਂ ਬਾਅਦ ਦੇਸ਼ ਭਰ ‘ਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ | ਇਸ ਦੇ ਨਾਲ ਹੀ ਪੰਜਾਬ ‘ਚ ਵੀ ਭਾਜਪਾ ਨੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ |
ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਪੰਜਾਬ ਵਾਸਤੇ ਵਿਆਪਕ ਯੋਜਨਾ ਬਣਾ ਰਹੀ ਹੈ। ਭਾਜਪਾ ਵੱਲੋਂ ਪੰਜਾਬ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ‘ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾ ਸਕਦੇ ਹਨ। ਭਾਜਪਾ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ, ਸਗੋਂ ਪਿੰਡ-ਪਿੰਡ ਤੱਕ ਪਹੁੰਚਣ ਦੀ ਤਿਆਰੀ ਕਰ ਕਰਦੀ ਨਜ਼ਰ ਆ ਰਹੀ ਹੈ।
Read More: PM ਮੋਦੀ ਦੀ ਅਗਵਾਈ ਹੇਠ ਭਾਰਤ ਕੌਮਾਂਤਰੀ ਪੱਧਰ ‘ਤੇ ਵਿਸ਼ਵ ਸ਼ਕਤੀ ਬਣ ਕੇ ਉੱਭਰਿਆ: MP ਸਤਨਾਮ ਸਿੰਘ ਸੰਧੂ




