July 4, 2024 11:50 pm
ਅਮਿਤ ਸ਼ਾਹ

ਅਮਿਤ ਸ਼ਾਹ ਨਸ਼ਾ ਤਸਕਰੀ ਤੇ ਰਾਸ਼ਟਰੀ ਸੁਰੱਖਿਆ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਕਾਨਫਰੰਸ ‘ਚ ਹੋਏ ਸ਼ਾਮਲ

ਚੰਡੀਗੜ੍ਹ 30 ਜੁਲਾਈ 2022: ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah)ਚੰਡੀਗ੍ਹੜ ਪਹੁੰਚੇ ਹਨ | ਇਸਦੇ ਨਾਲ ਹੀ ਪੰਜਾਬ ਰਾਜ ਭਵਨ ਵਿਖੇ ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਦੀ ਕਾਨਫਰੰਸ ‘ਚ ਸ਼ਾਮਲ ਹੋਏ ਹਨ | ਇਸ ਦੌਰਾਨ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਹਨ |

ਇਸਦੇ ਨਾਲ ਮੌਲੀ ਜਾਗਰਾਂ ‘ਚ ਸਰਕਾਰੀ ਮਾਡਲ ਸਕੂਲ ਦਾ ਉਦਘਾਟਨ ਵੀ ਕਰਨਗੇ। ਉਹ ਪ੍ਰੋਗਰਾਮ ਦੌਰਾਨ ਸ਼ਹਿਰ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਕੁੱਲ ਤਿੰਨ ਸਕੂਲਾਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਅਤੇ ਸੈਕਟਰ 43 ਵਿੱਚ ਜੁਡੀਸ਼ੀਅਲ ਅਕੈਡਮੀ ਦੇ ਵਿਚਕਾਰ ਵਾਲੀ ਗਰਾਊਂਡ ਵਿੱਚ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਲਟੀ ਲੈਵਲ ਪਾਰਕਿੰਗ ਦਾ ਨੀਂਹ ਪੱਥਰ ਵੀ ਰੱਖਣਗੇ।