ਚੰਡੀਗੜ੍ਹ 13 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਅਮਿਤ ਸ਼ਾਹ ਵਲੋਂ ਅੱਜ ਲੁਧਿਆਣਾ ‘ਚ ਰੈਲੀ ਕੀਤੀ ਜਾ ਰਹੀ ਹੈ।ਇਸ ਵਾਰ ਭਾਜਪਾ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸੰਯੁਕਤ ਅਕਾਲੀ ਦਲ ਮਿਲ ਕੇ ਚੋਣਾਂ ਲੜ ਰਹੀਆਂ ਹਨ | ਇਸ ਦੌਰਾਨ ਅਮਿਤ ਸ਼ਾਹ ਨੇ ਚੰਨੀ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ । ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਪੰਜਾਬ ‘ਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੁਪਨਾ ਦੇਖ ਰਹੇ ਹਨ, ਜਿਹੜਾ ਮੁੱਖ ਮੰਤਰੀ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਨਹੀਂ ਦੇ ਸਕਦਾ, ਕੀ ਉਹ ਪੰਜਾਬ ਨੂੰ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਅਸੀਂ ਸੂਬੇ ਦੇ 4 ਸ਼ਹਿਰਾਂ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸ਼ਾਖਾ ਦਫ਼ਤਰ ਸਥਾਪਿਤ ਕਰਾਂਗੇ। ਨਸ਼ਿਆਂ ਦੀ ਰੋਕਥਾਮ ਲਈ, ਅਸੀਂ ਸੂਬੇ ਦੇ ਹਰ ਜ਼ਿਲ੍ਹੇ ‘ਚ ਇੱਕ ਟਾਸਕ ਫੋਰਸ ਬਣਾਵਾਂਗੇ।