5 ਅਕਤੂਬਰ 2024: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਵਿੱਚ ਮਾਨਸਾ ਨਗਰ ਪਾਲਿਕਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਪ੍ਰੋਗਰਾਮ ਦੌਰਾਨ ਸ਼ਾਹ ਨੇ ਕਿਹਾ ਕਿ ਦੋ ਦਿਨ ਪਹਿਲਾਂ ਦਿੱਲੀ ਵਿੱਚ 5600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਇਸ ਵਿੱਚ ਮੁੱਖ ਦੋਸ਼ੀ ਤੁਸ਼ਾਰ ਗੋਇਲ ਦਿੱਲੀ ਪ੍ਰਦੇਸ਼ ਕਾਂਗਰਸ ਦੇ ਆਰਟੀਆਈ ਸੈੱਲ ਦਾ ਪ੍ਰਧਾਨ ਸੀ।
ਉੱਥੇ ਹੀ ਅਮਿਤ ਸ਼ਾਹ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧੜੇ ਕਿਹਾ ਕਿ ਜਿਸ ਪਾਰਟੀ ਦੇ ਮੁੱਖ ਵਰਕਰ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹਨ, ਉਹ ਭਾਰਤ ਨੂੰ ਨਸ਼ਾ ਮੁਕਤ ਕਿਵੇਂ ਬਣਾਏਗੀ?