Amit Shah

ਅਮਿਤ ਸ਼ਾਹ ਅੱਜ ਰਾਜੌਰੀ ‘ਚ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ 13 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਜੰਮੂ ਦਾ ਦੌਰਾ ਕਰਨਗੇ। ਜਿੱਥੇ ਉਨ੍ਹਾਂ ਦਾ ਰਾਜੌਰੀ (Rajouri ) ਜ਼ਿਲ੍ਹੇ ਵਿੱਚ ਦੋ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ । ਅਮਿਤ ਸ਼ਾਹ ਦੇ ਇਸ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਾਂਗਰੀ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਉਥੇ ਸੜਕਾਂ ਦੀ ਮੁਰੰਮਤ ਕੀਤੀ ਗਈ ਹੈ ਅਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਵਾਲੇ ਹਨ। ਵੱਖ-ਵੱਖ ਸੁਰੱਖਿਆ ਬਲਾਂ ਅਤੇ ਖੁਫੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਇਸ ‘ਚ ਹਿੱਸਾ ਲੈਣਗੇ।

ਡਾਂਗਰੀ ਪਿੰਡ ‘ਚ ਹੋਏ ਦੋ ਅੱਤਵਾਦੀ ਹਮਲਿਆਂ ‘ਚ ਘੱਟ ਗਿਣਤੀ ਭਾਈਚਾਰੇ ਦੇ ਦੋ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਅਮਿਤ ਸ਼ਾਹ (Amit Shah) ਦਾ ਸਵੇਰੇ ਰਾਜੌਰੀ ਪਹੁੰਚਣ ਦਾ ਪ੍ਰੋਗਰਾਮ ਹੈ ਅਤੇ ਉਥੋਂ ਸਿੱਧਾ ਡਾਂਗਰੀ ਪਿੰਡ ਜਾਣਾ ਹੈ। ਉਹ ਅੱਤਵਾਦੀ ਹਮਲੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ।

ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ ਦੀ ਫੇਰੀ ਦੇ ਮੱਦੇਨਜ਼ਰ ਰਾਜੌਰੀ ਜ਼ਿਲੇ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਪੂਰੇ ਡਾਂਗਰੀ ਪਿੰਡ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਸਵੇਰ ਤੋਂ ਦੁਪਹਿਰ ਤੱਕ ਲੋਕਾਂ ਦੀ ਆਮ ਆਵਾਜਾਈ ‘ਤੇ ਪਾਬੰਦੀਆਂ ਹਨ।

Scroll to Top