Haath se haath jodo

‘ਹਾਥ ਸੇ ਹਾਥ ਜੋੜੋ’ ਪ੍ਰੋਗਰਾਮ ਤਹਿਤ ਮਾਨਸਾ ਪਹੁੰਚੀ ਅੰਮ੍ਰਿਤਾ ਵੜਿੰਗ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

ਚੰਡੀਗੜ੍ਹ 01, ਫ਼ਰਵਰੀ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਹੱਥ ਨਾਲ ਹੱਥ ਜੋੜੋ ਮੁਹਿੰਮ ਤਹਿਤ ਮਾਨਸਾ ਪਹੁੰਚੀ | ਇਸ ਦੌਰਾਨ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ | ਕਾਂਗਰਸ ਦੀ ‘ਹਾਥ ਸੇ ਹਾਥ ਜੋੜੋ’ (Haath se haath jodo) ਪ੍ਰੋਗਰਾਮ ਤਹਿਤ ਮਾਨਸਾ ਪਹੁੰਚੀ ਅੰਮ੍ਰਿਤਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋ ਰਹੀ ਹੈ ਅਜਨਾਲੇ ‘ਚ ਗੁਰੂ ਗ੍ਰੰਥ ਸਾਹਿਬ ਦੀ ਆੜ ਵਿੱਚ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ | ਇਸਦੇ ਨਾਲ ਪੰਜਾਬ ਭਰ ਵਿੱਚ ਸ਼ਰੇਆਮ ਨੌਜਵਾਨਾਂ ਦੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ |

ਜਿਕਰਯੋਗ ਹੈ ਕਿ ਅਜਨਾਲਾ ਘਟਨਾਕ੍ਰਮ (Ajnala incident) ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਪੁਲਿਸ ਥਾਣੇ ਦੀ ਘੇਰਾਬੰਦੀ ਕਰਨ ਵਾਲੇ ‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Scroll to Top