July 7, 2024 6:25 pm
ਅੰਮ੍ਰਿਤਪਾਲ ਸਿੰਘ ਲੌਂਗੋਵਾਲ

ਅੰਮ੍ਰਿਤਪਾਲ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ , 22 ਜੂਨ 2023: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਰਾਹੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਭੇਜ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਹੈ ਕਿ ਹੁਣ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕਿਸੇ ਵੀ ਪਾਰਟੀ ਵਰਕਰ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਹ ਪੰਥ ਪ੍ਰਤੀ ਸਿਮਰਨਜੀਤ ਸਿੰਘ ਮਾਨ ਦੀ ਕੁਰਬਾਨੀ ਨੂੰ ਦੇਖ ਕੇ ਪਾਰਟੀ ਵਿਚ ਸ਼ਾਮਲ ਹੋਏ ਸਨ, ਪਰ ਹੁਣ ਸਿਮਰਨਜੀਤ ਸਿੰਘ ਮਾਨ ਪਰਿਵਾਰਵਾਦ ਵਿਚ ਫਸ ਗਏ ਹਨ। ਇਸੇ ਲਈ ਪਾਰਟੀ ਹੁਣ ਪੰਥ ਦੀ ਥਾਂ ਪਰਿਵਾਰ ਦੀ ਗੱਲ ਕਰ ਰਹੀ ਹੈ, ਜੋ ਕਿ ਕੌਮੀ ਸੋਚ ਲਈ ਬਹੁਤ ਖ਼ਤਰਨਾਕ ਹੈ।

ਪਾਰਟੀ ਦੇ ਸੰਯੁਕਤ ਸਕੱਤਰ ਗੋਬਿੰਦ ਸਿੰਘ ਸੰਧੂ ਨੇ ਸੰਤਾਂ ਦੀ ਸੋਚ ਨੂੰ ਛੱਡ ਕੇ ਪਾਰਟੀ ਨੂੰ ਮਹਿਜ਼ ਸਿਆਸਤ ਵੱਲ ਮੋੜਨਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ‘ਚ ਹਰ ਰੋਜ਼ ਬੇਇੱਜ਼ਤੀ ਝੱਲਣੀ ਪੈਂਦੀ ਹੈ, ਜਿਸ ਕਾਰਨ ਉਹ ਹੋਰ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਸਕਦੇ। ਇਸ ਲਈ ਮੈਂ ਆਪਣੇ ਸਾਰੇ ਅਹੁਦਿਆਂ ਦੇ ਨਾਲ-ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦਿੰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਲਈ ਉਨ੍ਹਾਂ ਦੇ ਦਿਲਾਂ ਵਿੱਚ ਸਤਿਕਾਰ ਹਮੇਸ਼ਾ ਬਣਿਆ ਰਹੇਗਾ।