ਚੰਡੀਗੜ੍ਹ 16 ਜਨਵਰੀ 2023: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਸਿਹਤ ਵਿਗੜਨ ਕਾਰਨ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ।ਹਸਪਤਾਲ ਵਿੱਚ ਉਸ ਦੇ ਕੁਝ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ ਹਨ ।
ਦੱਸ ਦੇਈਏ ਕਿ ਬੀਤੀ ਰਾਤ ਉਹ ਕੁਝ ਅਸਹਿਜ ਮਹਿਸੂਸ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਅੱਧੀ ਰਾਤ ਨੂੰ ਹੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਉਸ ਦੇ ਕੁਝ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ। ਉਨ੍ਹਾਂ ਦੇ ਸਾਥੀਆਂ ਨੇ ਜਾਣਕਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ ।