ਚੰਡੀਗੜ੍ਹ, 10 ਅਪ੍ਰੈਲ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਕੱਥੂ ਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ | ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਪੱਪਲਪ੍ਰੀਤ ਨੂੰ ਐਨ.ਐੱਸ.ਏ ਤਹਿਤ ਡਿਟੇਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਪੱਪਲਪ੍ਰੀਤ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ, ਇਸ ਸੰਬੰਧੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ |
ਫਰਵਰੀ 19, 2026 12:13 ਬਾਃ ਦੁਃ




