Site icon TheUnmute.com

ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨ ਦਾ ਰਿਮਾਂਡ

Amritpal Singh

ਅੰਮ੍ਰਿਤਸਰ, 20 ਮਾਰਚ 2023: ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਅਜਨਾਲਾ ਵਿੱਚ ਹੋਈ ਹਿੰਸਾ ਦੀ ਘਟਨਾ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿਚ ਛਾਪੇਮਾਰੀ ਕਰਕੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ | ਉੱਥੇ ਹੀ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਚਾਰ ਹੋਰ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਉਨ੍ਹਾਂ ਦਾ ਪੁਲਿਸ ਵੱਲੋਂ ਸੱਤ ਦਿਨ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਅਦਾਲਤ ਨੇ ਪੁਲਿਸ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ |

ਉਕਤ ਨੌਜਵਾਨਾਂ ਦੇ ਵਕੀਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕੀ ਪੁਲਿਸ ਵੱਲੋਂ 4 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵੱਖ-ਵੱਖ ਧਾਰਾਵਾਂ ਲਗਾ ਕੇ ਉਹਨਾਂ ਕੋਲੋਂ ਹਥਿਆਰ ਬਰਾਮਦ ਕਰਨ ਲਈ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਅਤੇ ਮਾਣਯੋਗ ਕੋਰਟ ਵੱਲੋਂ ਸਿਰਫ ਚਾਰ ਦਿਨ ਦਾ ਹੀ ਪੁਲਿਸ ਰਿਮਾਂਡ ਮਿਲਿਆ ਹੈ | ਰਿਮਾਂਡ ਖਤਮ ਹੋਣ ਤੋਂ ਬਾਅਦ ਹੀ ਪਤਾ ਲੱਗਾ ਕਿ ਉਨ੍ਹਾਂ ਦੇ ਸਿੱਖ ਨੌਜਵਾਨਾਂ ਦੇ ਕੋਲੋਂ ਕੀ-ਕੀ ਬਰਾਮਦ ਹੁੰਦਾ ਹੈ ਅਤੇ ਉਸ ਤੋਂ ਬਾਅਦ ਹੀ ਸਾਫ ਹੋਵੇਗਾ ਕਿ ਉਹਨਾਂ ‘ਤੇ ਕੀਤੇ ਗਏ ਮੁਕੱਦਮੇ ਸੱਚ ਹਨ ਜਾਂ ਝੂਠ | ਉਥੇ ਦੂਜੇ ਪਾਸੇ ਜਦੋਂ ਪੁਲਿਸ ਅਧਿਕਾਰੀ ਨਾਲ ਪੱਤਰਕਾਰਾਂ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਹੈ |

 

Exit mobile version