ਚੰਡੀਗੜ੍ਹ 16 ਜਨਵਰੀ 2023: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਬੀਤੀ ਰਾਤ ਅਚਾਨਕ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਵਹੀਰ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ | ਇਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੇਰ ਰਾਤ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸਾਥੀਆਂ ਨੇ ਜਾਣਕਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ |
ਫਰਵਰੀ 23, 2025 1:34 ਪੂਃ ਦੁਃ