Site icon TheUnmute.com

ਅੰਮ੍ਰਿਤਪਾਲ ਸਿੰਘ ਦੇ ਚਾਚੇ ਨੇ ਜਲੰਧਰ ਪੁਲਿਸ ਅੱਗੇ ਕੀਤਾ ਆਤਮ-ਸਮਰਪਣ

Amritpal singh

ਚੰਡੀਗੜ੍ਹ, 20 ਮਾਰਚ, 2023: ਪੰਜਾਬ ਪੁਲਿਸ (Punjab Police) ਨੇ ਐਤਵਾਰ ਨੂੰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ‘ਵਾਰਿਸ ਪੰਜਾਬ ਦੇ’ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਹੈ ਅਤੇ ਪੁਲਿਸ ਮੁਤਾਬਕ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਠੱਲ੍ਹ ਪਾਉਣ ਲਈ ਗ੍ਰਿਫਤਾਰੀਆਂ ਕੀਤੀਆਂ ਹਨ ।

ਇਸਦੇ ਨਾਲ ਹੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਇਸ ਸਮੇਂ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਜਲੰਧਰ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੀ ਮਰਸਡੀਜ਼ ਕਾਰ ਵੀ ਜ਼ਬਤ ਕਰ ਲਈ ਗਈ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੂੰ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਲਗਾਤਾਰ ਤੀਜੇ ਦਿਨ ਵੀ ਪੁਲਿਸ (Punjab Police) ਦਾ ਸਰਚ ਆਪਰੇਸ਼ਨ ਜਾਰੀ ਹੈ।

ਜਲੰਧਰ ਦੇ ਐੱਸ. ਐੱਸ. ਪੀ. (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ‘ਚ ਇਕ ਗੁਰਦੁਆਰਾ ਸਾਹਿਬ ਨੇੜੇ ਆਤਮ-ਸਮਰਪਣ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਸੂਬਾ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ | ਖ਼ਬਰ ਇਹ ਵੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਗਾਈਡ ਦਲਜੀਤ ਕਲਸੀ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਉਸ ਨੂੰ ਗੁਰੂਗ੍ਰਾਮ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਦਲਜੀਤ ਕਲਸੀ ‘ਵਾਰਿਸ ਪੰਜਾਬ ਦੇ ‘ ਜਥੇਬੰਦੀ ਨਾਲ ਜੁੜੇ ਹੋਏ ਹਨ।

Exit mobile version