July 5, 2024 8:12 pm
Amritsar

ਅੰਮ੍ਰਿਤਸਰ 22-ਨੰਬਰ ਫਾਟਕ ਵਾਲੇ ਪੁਲ ਦਾ ਕੰਮ ਜਲਦ ਮੁਕੰਮਲ ਕਰਕੇ ਕੀਤਾ ਜਾਵੇ ਉਦਘਾਟਨ: MP ਗੁਰਜੀਤ ਔਜਲਾ

ਅੰਮ੍ਰਿਤਸਰ, 27 ਅਪ੍ਰੈਲ 2023: ਕਾਂਗਰਸ ਦੀ ਸਰਕਾਰ ਸਮੇਂ ਅੰਮ੍ਰਿਤਸਰ (Amritsar) ਵਿੱਚ ਸ਼ੁਰੂ ਹੋਏ ਪੰਜ ਪੁਲ ਲਗਭਗ ਬਣ ਕੇ ਤਿਆਰ ਹਨ ਅਤੇ ਕੁਝ ਪੁਲਾਂ ਦਾ ਉਦਘਾਟਨ ਵੀ ਹੋ ਚੁੱਕਾ ਹੈ | ਅੰਮ੍ਰਿਤਸਰ 22-ਨੰਬਰ ਫਾਟਕ ਵਾਲੇ ਪੁਲ ਦਾ ਉਦਘਾਟਨ ਹੋਣਾ ਅਜੇ ਬਾਕੀ ਹੈ | ਜਿਸਦੇ ਚੱਲਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਇਸ ਪੁਲ ਦਾ ਉਦਘਾਟਨ ਕੀਤਾ ਜਾਣਾ ਸੀ ਅਤੇ ਪਰ ਪੁਲ ਦਾ ਕਾਫੀ ਹੱਦ ਤੱਕ ਕੰਮ ਹੋਣਾ ਬਾਕੀ ਹੈ |

ਜਿਸਦੇ ਚੱਲਦੇ ਗੁਰਜੀਤ ਸਿੰਘ ਔਜਲਾ ਨੇ ਸਬੰਧਤ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਜਲਦ ਇਸ ਪੁਲ ਦਾ ਕੰਮ ਪੂਰਾ ਕੀਤਾ ਜਾਵੇ ਤੇ ਇਸ ਦਾ ਉਦਘਾਟਨ ਕੀਤਾ ਜਾਵੇ | ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਵੱਲੋਂ ਸ਼ੁਰੂ ਹੋਏ ਇਸ ਪੁਲ ਨੂੰ ਬਣਾਉਣ ਵਿੱਚ ਉਹਨਾਂ ਨੇ ਬਹੁਤ ਮਿਹਨਤ ਕੀਤੀ ਹੈ |

ਉਨ੍ਹਾਂ ਕਿਹਾ ਕਿ ਪੁਲ ਚਾਹੇ ਕਾਂਗਰਸ ਦੀ ਸਰਕਾਰ ਵੇਲੇ ਬਣਿਆ ਹੈ ਲੇਕਿਨ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਉਹਨਾਂ ਦਾ ਹੱਕ ਵੀ ਬਣਦਾ ਹੈ ਕਿ ਉਹ ਸਕੂਲ ਦਾ ਉਦਘਾਟਨ ਕਰਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਇਹ ਪੁਲ ਆਮ ਲੋਕਾਂ ਦੀ ਸਹੂਲਤ ਲਈ ਖੋਲ੍ਹਿਆ ਜਾਣਾ ਸੀ, ਪਰ ਕੁਝ ਕੰਮ ਅਧੂਰਾ ਹੋਣ ਕਰਕੇ ਇਸ ਨੂੰ ਅਜੇ ਨਹੀਂ ਖੋਲ੍ਹਿਆ ਜਾ ਰਿਹਾ |