Amritsar: ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸਿੱਖ ਆਗੂਆਂ ਨੇ 557ਵਾਂ ਨਾਨਕਸ਼ਾਹੀ ਕੈਲੈੰਡਰ ਕੀਤਾ ਗਿਆ ਰਿਲੀਜ਼

20 ਫਰਵਰੀ 2025: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Committee) ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਚੇਤ ਦੇ ਮਹੀਨੇ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਪਹੁੰਚ ਕੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸਿੱਖ ਆਗੂਆਂ ਵੱਲੋਂ 557ਵਾਂ ਨਾਨਕ ਸ਼ਾਹੀ ਕੈਲੰਡਰ ਰਲੀਜ ਕੀਤਾ ਗਿਆ।

ਇਹ ਨਾਨਕਸ਼ਾਹੀ ਕੈਲੰਡਰ (Nanakshahi Calendar0 ਇੱਕ ਬੰਦ ਕਮਰੇ ਵਿੱਚ ਸਿੱਖ ਆਗੂਆਂ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੰਮਤ 557ਵਾਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਸੰਗਤ ਨੂੰ ਇਸ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਅਪੀਲ ਵੀ ਕੀਤੀ ਜਾਂਦੀ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਹ ਕੈਲੰਡਰ ਵਿਸ਼ੇਸ਼ ਅਸਥਾਨ ਰੱਖਦਾ ਹੈ ਕਿਉਂਕਿ ਇਸ ਸਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਗੁਰਤਾ ਗੱਦੀ ਦਿਵਸ 350 ਸਾਲਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 350 ਸਾਲਾ ਹੈ ਅਤੇ ਇਸੇ ਤਰ੍ਹਾਂ ਹੀ ਮਹਾਨ ਸਿੱਖ ਸ਼ਹੀਦ ਭਾਈ ਮਤੀ ਦਾਸ ਜੀ ਭਾਈ ਦਿਆਲਾ ਜੀ ਅਤੇ ਭਾਈ ਸਤੀਰਾਮ ਜੀ ਦੇ ਵੀ 350 ਸਾਲਾ ਸ਼ਹੀਦੀ ਦਿਹਾੜੇ ਹੈ ਜੋ ਕਿ ਪੂਰੇ ਭਾਰਤ ਵਿੱਚ ਮਨਾਏ ਜਾ ਰਹੇ ਹਨ ਅਤੇ ਸਭ ਸੰਗਤਾਂ ਨੂੰ ਅਪੀਲ ਹੈ ਕਿ ਉਹ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਦਿਹਾੜੇ ਮਨਾਉਣ |

Read More:  CM ਭਗਵੰਤ ਸਿੰਘ ਮਾਨ ਦੀ ਮਾਤਾ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ

Scroll to Top