June 24, 2024 1:22 am
murder

ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੰਜੇ ਗਾਂਧੀ ਕਲੋਨੀ ‘ਚ 22 ਸਾਲਾ ਨੌਜਵਾਨ ਦਾ ਕਤਲ

ਅੰਮ੍ਰਿਤਸਰ , 15 ਜਨਵਰੀ 2024: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੰਜੇ ਗਾਂਧੀ ਕਲੋਨੀ ਵਿੱਚ 22 ਸਾਲਾ ਨੌਜਵਾਨ ਦੇ ਕਤਲ (murder) ਦਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਲੋਹੜੀ ਦੇ ਤਿਉਹਾਰ ਤੇ ਸਾਰੇ ਲੋਕ ਖੁਸ਼ੀ ਖੁਸ਼ੀ ਆਪਣੇ ਘਰਾਂ ਦੇ ਵਿੱਚ ਲੋਹੜੀ ਮਨਾ ਰਹੇ ਸਨ ਤੇ ਆਪਣੀਆਂ ਛੱਤਾਂ ਤੇ ਪਤੰਗਬਾਜ਼ੀ ਕਰਕੇ ਇਸ ਤਿਉਹਾਰ ਦਾ ਆਨੰਦ ਮਾਨ ਰਹੇ ਸਨ |

ਇਸ ਦੌਰਾਨ ਫਤਿਹਗੜ੍ਹ ਚੂੜੀਆਂ ਰੋਡ ਦੇ ਉੱਪਰ ਸਥਿਤ ਸੰਜੇ ਗਾਂਧੀ ਕਲੋਨੀ ਦੇ ਵਿੱਚ ਇੱਕ 22 ਸਾਲਾ ਨੌਜਵਾਨ ਦਾ ਕਤਲ (murder) ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਦਾ ਨਾਮ ਵਿਕਾਸ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਸਨੂੰ ਬਹਾਨੇ ਦੇ ਨਾਲ ਕੁਝ ਨੌਜਵਾਨਾਂ ਨੇ ਆਪਣੀ ਛੱਤ ਤੇ ਗੁੱਡੀ ਉਡਾਉਣ ਲਈ ਬੁਲਾ ਲਿਆ, ਜਿਸ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਮਿਲ ਕੇ ਉਸ ਦੀ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ |

ਇਸ ਦੌਰਾਨ ਤੇ ਕੁੱਟ ਕੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਉਸ ਨੂੰ ਦੇਰ ਰਾਤ ਉਸਦੇ ਘਰ ਦੇ ਕਮਰੇ ਵਿੱਚ ਸੁੱਟ ਕੇ ਫ਼ਰਾਰ ਹੋ ਗਏ ਸਵੇਰੇ ਪਤਾ ਚੱਲਿਆ ਤੇ ਨੌਜਵਾਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਸ ਦੇ ਗੁਆਂਢੀ ਬੋਬੀ ਵੱਲੋਂ ਘਰ ਦੀ ਛੱਤ ਦੇ ਉੱਪਰ ਲੋੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤੇ ਪਤੰਗਬਾਜ਼ੀ ਕੀਤੀ ਜਾ ਰਹੀ ਸੀ | ਜਿਸ ਦੇ ਚੱਲਦੇ ਉਹਨਾਂ ਨੇ ਮ੍ਰਿਤਕ ਨੌਜਵਾਨ ਵਿਕਾਸ ਨੂੰ ਵੀ ਆਪਣੀ ਛੱਤ ਤੇ ਆਵਾਜ਼ ਮਾਰ ਕੇ ਬੁਲਾ ਲਿਆ | ਇਸਤੋਂ ਬਾਅਦ ਵਿੱਚ ਉੱਥੇ ਉਸਦੀ ਬੁਰੀ ਤਰੀਕੇ ਨਾਲ ਕੁੱਟਮਾਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਹੋਰ ਵੀ ਮੁਲਜ਼ਮਾਂ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ | ਫਿਲਹਾਲ ਮ੍ਰਿਤਕ ਵਿਕਾਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।