*ਸੰਗਤਾਂ ਨੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਦੀ ਡੁਬਕੀ ਲਗਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਕੀਤੀਆਂ ਪ੍ਰਾਪਤ*
6 ਜਨਵਰੀ 2025: ਸਿੱਖਾਂ ਦੇ (birth anniversary) ਦਸਵੇਂ ਗੁਰੂ ਧੰਨ-ਧੰਨ ਸ਼੍ਰੀ ਗੁਰੂ (Shri Guru Gobind Singh Ji) ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ (Gurdwara Patna Sahib) ਪਟਨਾ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਸੱਚਖੰਡ ਸ਼੍ਰੀ (Sachkhand Shri Darbar Sahib) ਦਰਬਾਰ ਸਾਹਿਬ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ।
ਸਵੇਰ ਦਾ ਸਮਾਂ ਹੋਣ ਕਰਕੇ ਧੁੰਦ ਵੀ ਬਹੁਤ ਜ਼ਿਆਦਾ ਲੇਕਿਨ ਸੰਗਤਾਂ ਦੀ ਆਮਦ ਦੇ ਉੱਪਰ ਧੁੰਦ ਦਾ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲਿਆ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਦੀ ਡੁਬਕੀ ਲਗਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਅੱਜ (Dashmesh Pita Shri Guru Gobind Singh Ji) ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ।
read more: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ