July 1, 2024 12:19 am
Amritsar

ਅੰਮ੍ਰਿਤਸਰ: ਟਰੱਕ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ, ਪੀੜਤ ਪਰਿਵਾਰ ਨੇ ਇਨਸਾਫ਼ ਦੀ ਕੀਤੀ ਪੁਕਾਰ

ਅੰਮ੍ਰਿਤਸਰ, 17 ਫਰਵਰੀ 2024: ਅੰਮ੍ਰਿਤਸਰ (Amritsar) ਵਿੱਚ ਅੱਜ ਇੱਕ ਟਰੱਕ ਦੀ ਲਪੇਟ ‘ਚ ਆਉਣ ਕਰਕੇ ਇੱਕ 47 ਸਾਲ ਦੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮ੍ਰਿਤਕ ਦੇ ਪਰਿਵਾਰ ਨੇ ਮੌਕੇ ‘ਤੇ ਪਹੁੰਚ ਕੇ ਪ੍ਰਸ਼ਾਸਨ ਖ਼ਿਲਾਫ਼ ਅਤੇ ਟਰੱਕ ਡਰਾਈਵਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਪੁਕਾਰ ਕੀਤੀ | ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਤੱਕ ਕਬਜ਼ੇ ‘ਚ ਲੈ ਲਿਆ ਹੈ, ਪਰ ਡਰਾਈਵਰ ਉਥੋਂ ਭੱਜਣ ਵਿੱਚ ਕਾਮਯਾਬ ਰਿਹਾ | ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਟਰੱਕ ਡਰਾਈਵਰ ਖਿਲਾਫ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ ।

ਪਰਿਵਾਰਕ ਦਾ ਕਹਿਣਾ ਹੈ ਕਿ ਉਹਨਾਂ ਦੇ ਪਿਓ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਘਰ ਦੇ ਸਮਾਨ ਲੈਣ ਵਾਸਤੇ ਘਰੋਂ ਨਿਕਲੇ ਸਨ ਲੇਕਿਨ ਇੱਕ ਟਰੱਕ ਵਾਲੇ ਨੇ ਆਪਣੀ ਬਾਰੀ ਖੋਲ੍ਹੀ ਤਾਂ ਉਹਨਾਂ ਦੇ ਮੂੰਹ ‘ਤੇ ਵੱਜਣ ਕਰਕੇ ਉਹ ਹੇਠਾਂ ਡਿੱਗ ਪਏ ਅਤੇ ਦੂਜੇ ਟਰੱਕ ਨੇ ਉਹਨਾਂ ਨੂੰ ਲਪੇਟ ‘ਚ ਲੈ ਲਿਆ | ਉਹਨਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਦੋਸ਼ੀ ਪਾਏ ਜਾਣ ਵਾਲੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਮੌਕੇ ‘ਤੇ ਪਹੁੰਚੇ ਪੁਲਿਸ (Amritsar) ਵੱਲੋਂ ਵੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਨੂੰ ਕਬਜੇ ਵਿੱਚ ਲਿਆ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ ਅਤੇ ਉਸਨੂੰ ਵੀ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।