July 4, 2024 9:42 pm
Punjab National Bank

ਅੰਮ੍ਰਿਤਸਰ: ਰਣਜੀਤ ਐਵੀਨਿਉ ‘ਚ ਪੰਜਾਬ ਨੈਸ਼ਨਲ ਬੈਂਕ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ 06, ਮਾਰਚ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਉ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਪੰਜਾਬ ਨੈਸ਼ਨਲ ਬੈਂਕ (Punjab National Bank) ‘ਚ ਅੱਗ ਲੱਗ ਗਈ, ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਕੁਝ ਹੀ ਘੰਟਿਆਂ ਵਿਚ ਅੱਗ ‘ਤੇ ਕਾਬੂ ਪਾ ਲਿਆ | ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਤੜਕਸਾਰ ਆਪਣੇ ਬੈਂਕ ਵਿੱਚ ਪੁੱਜੇ ਤਾਂ ਉਨ੍ਹਾਂ ਦਾ ਧੂੰਆਂ ਨਿਕਲਦਾ ਹੋਇਆ ਨਜ਼ਰ ਆਇਆ, ਇਸ ਤੋਂ ਬਾਅਦ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ |

Amritsar

ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤੀ, ਕਾਫੀ ਮੁਸ਼ੱਕਤ ਤੋਂ ਬਾਅਦ ਨਾਲ ਅੱਗ ‘ਤੇ ਕਾਬੂ ਪਾ ਲਿਆ | ਅੱਗ ਲੱਗਣ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਬੈਂਕ ਦਾ ਕੁਝ ਸਾਮਾਨ ਸੜ ਕੇ ਸੁਆਹ ਹੋ ਗਿਆ | ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਨੈਸ਼ਨਲ ਬੈਂਕ ਦੀਆਂ ਦੋ ਬ੍ਰਾਂਚਾਂ ਵਿੱਚ ਲੁੱਟ ਦੀਆਂ ਵਾਰਦਾਤਾਂ ਵੀ ਸਾਹਮਣੇ ਆਈਆਂ ਸਨ |