China Dor

ਅੰਮ੍ਰਿਤਸਰ: ਚਾਈਨਾ ਡੋਰ ਦੀ ਲਪੇਟ ‘ਚ ਆਇਆ ਨੌਜਵਾਨ, ਗਲੇ ‘ਤੇ ਲੱਗੇ 10 ਟਾਂਕੇ

ਚੰਡੀਗੜ੍ਹ, 06 ਜਨਵਰੀ 2024: ਅੰਮ੍ਰਿਤਸਰ ‘ਚ ਚਾਈਨਾ ਡੋਰ (china dor) ਨਾਲ ਨੌਜਵਾਨ ਦਾ ਗਲਾ ਵੱਢਿਆ ਗਿਆ, ਹਾਲਾਂਕਿ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਦੇ ਪਿਤਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ।

ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪੁੱਤ ਅਲਫ਼ਾ ਵਨ ਪੁਲ ਤੋਂ ਹੇਠਾਂ ਜਾ ਰਿਹਾ ਸੀ ਜਿੱਥੇ ਚਾਈਨਾ ਡੋਰ (china dor) ਦੀ ਲਪੇਟ ‘ਚ ਆ ਗਿਆ ਅਤੇ ਡੂੰਘਾ ਕੱਟ ਲੱਗ ਗਿਆ। ਇਸ ਤੋਂ ਬਾਅਦ ਉਸ ਨੂੰ 10 ਟਾਂਕੇ ਲੱਗੇ ਅਤੇ ਉਹ ਮੁਸ਼ਕਿਲ ਨਾਲ ਬਚਿਆ ਕਿਉਂਕਿ ਕੱਟ ਉਸ ਦੀਆਂ ਨਸਾਂ ਦੇ ਬਿਲਕੁਲ ਨੇੜੇ ਸੀ।

ਜ਼ਖਮੀ ਪੁੱਤ ਦੇ ਪਿਓ ਨੇ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਵੀ ਅਪੀਲ ਕੀਤੀ ਹੈ। ਇਹ ਬਹੁਤ ਘਾਤਕ ਹੈ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾ ਦੇਣ ਕਿਉਂਕਿ ਇਸ ਨਾਲ ਕਿਸੇ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ। ਪੁਲਿਸ ਵੱਲੋਂ ਹਰ ਰੋਜ਼ ਕੋਈ ਨਾ ਕੋਈ ਗੱਟੂ ਫੜਿਆ ਜਾ ਰਿਹਾ ਹੈ, ਫਿਰ ਵੀ ਗੱਟੂਆਂ ਨੂੰ ਅੰਨ੍ਹੇਵਾਹ ਵੇਚਿਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਚਾਈਨਾ ਡੋਰ ਤੋਂ ਪਤੰਗ ਉਡਾ ਰਹੇ ਹਨ।

Scroll to Top