Site icon TheUnmute.com

Amritsar: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਸ਼ੱਕੀ ਵਿਅਕਤੀਆਂ ਨੂੰ ਅਸਲੇ ਸਮੇਤ ਕੀਤਾ ਗ੍ਰਿਫਤਾਰ

Amritsar Rural police

ਚੰਡੀਗੜ੍ਹ, 17 ਜੁਲਾਈ 2024: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਨਸ਼ਾ ਤਸਕਰੀ ਨੈੱਟਵਰਕ ਦੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਇਨ੍ਹਾਂ ਵਿਅਕਤੀਆਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਵੀ ਬਰਾਮਦ ਕੀਤੇ ਹਨ |

ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਮੁਤਾਬਕ ਜਾਂਚ ‘ਚ ਤਸਕਰੀ ਦੇ ਨੈੱਟਵਰਕ ‘ਚ ਪਾਕਿਸਤਾਨ ਦਾ ਲਿੰਕ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

 

Exit mobile version