ਅੰਮ੍ਰਿਤਸਰ 08 ਮਈ 2023: ਅੰਮ੍ਰਿਤਸਰ (Amritsar) ਦੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ ‘ਚ ਅੱਜ ਫਿਰ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ ਧਮਾਕਾ ਸਵੇਰ ਵੇਲੇ 6 ਵਜੇ ਹੋਇਆ ਘਟਨਾ ਸਥਾਨ ਪੁਲਿਸ ਕਮਿਸ਼ਨਰ ਤੇ ਪੁਲਿਸ ਅਧਿਕਾਰੀ ਮੌਜੂਦ ਹਨ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਧਮਾਕੇ ਨਾਲ ਆਸ-ਪਾਸ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੇ ਮਨ ‘ਚ ਸਹਿਮ ਦਾ ਮਾਹੌਲ ਹੈ |
ਇਸ ਤੋਂ ਬਾਅਦ ਵੱਖ-ਵੱਖ ਪੁਲਿਸ ਦੀ ਜਾਂਚ ਟੀਮਾਂ ਇਥੇ ਪਹੁੰਚ ਚੁੱਕੀਆਂ ਹਨ, ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਰਾਸਤੀ ਮਾਰਗ ਤੇ ਮੌਜੂਦ ਸ਼ਰਧਾਲੂ ਅਤੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਵੇਰੇ 6 ਵਜੇ ਦੇ ਕਰੀਬ ਵਿਰਾਸਤੀ ਮਾਰਗ ਤੇ ਜ਼ੋਰਦਾਰ ਆਵਾਜ਼ ਸੁਣਨ ਨੂੰ ਮਿਲੀ | ਇਸ ਦੌਰਾਨ ਇੱਕ ਕਾਰ ਦਾ ਸ਼ੀਸ਼ਾ ਵੀ ਟੁੱਟਿਆ |
ਦੂਜੇ ਪਾਸੇ ਜਦੋਂ ਇਸ ਸਬੰਧ ਵਿਚ ਪੁਲਿਸ ਅਧਿਕਾਰੀ ਏਡੀਸੀਪੀ ਮਹਿਤਾਬ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼ਨੀਵਾਰ ਦੇਰ ਰਾਤ ਵੀ ਇਸੇ ਜਗ੍ਹਾ ਤੇ ਧਮਾਕਾ ਹੋਇਆ ਸੀ ਅਤੇ ਉਦੋਂ ਤੋਂ ਹੀ ਪੁਲਿਸ ਜਾਂਚ ਕਰ ਰਹੀ ਹੈ |
ਜ਼ਿਕਰਯੋਗ ਹੈ ਕਿ ਸ਼ਨੀਵਾਰ ਤੜਕੇ 12.15 ਵਜੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਇਕ ਰੈਸਟੋਰੈਂਟ ਚ ਧਮਾਕਾ ਹੋਇਆ ਸੀ, ਜਾਂਚ ‘ਚ ਸਾਹਮਣੇ ਆਇਆ ਸੀ ਕਿ ਰੈਸਟੋਰੈਂਟ ਦੀ ਚਿਮਨੀ ‘ਚ ਗੈਸ ਜਮ੍ਹਾ ਹੋਣ ਕਾਰਨ ਧਮਾਕਾ ਹੋਇਆ ਸੀ | ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਹਾਦਸੇ ‘ਚ ਸੋਨੂੰ ਰਾਜਪੂਤ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ ਘਟਨਾ ਸਮੇਂ ਉਹ ਹੈਰੀਟੇਜ ਸਟਰੀਟ ਵਿੱਚ ਸੌਂ ਰਿਹਾ ਸੀ |