21 ਸਤੰਬਰ 2024: ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ| ਦੱਸ ਦੇਈਏ ਕਿ ਇੱਕ ਦਵਾਈਆਂ ਦੀ ਦੁਕਾਨ ਤੇ ਦੋ ਨੌਜਵਾਨਾਂ ਵਲੋਂ ਆ ਕੇ ਦੁਕਾਨਦਾਰ ਤੇ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਝਗੜੇ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਉੱਥੇ ਹੀ ਪੀੜੀਤ ਦੁਕਾਨਦਾਰ ਨੇ ਇਹਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਦਰਜ ਕਰਵਾ ਦਿੱਤੀ ਹੈ|
ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਦੇ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਇਸ ਮੌਕੇ ਦੁਕਾਨਦਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਮੇਰਾ ਪੈਸਿਆਂ ਦੇ ਲੈਣ ਦੇਣ ਦਾ ਕੰਮ ਚਲਦਾ ਸੀ ਮੈਂ ਵਿਆਜ ਉੱਤੇ ਪੈਸੇ ਦਿੰਦਾ ਸੀ, ਪਰ ਹੁਣ ਮੈਂ ਉਹ ਕੰਮ ਕਾਫੀ ਸਮੇਂ ਤੋਂ ਬੰਦ ਕਰ ਦਿੱਤਾ ਹੈ ਤੇ ਅੱਜ ਦੋ ਨੌਜਵਾਨ ਮੇਰੀ ਦੁਕਾਨ ਉੱਤੇ ਆਏ ਤੇ ਮੇਰੇ ਕੋਲੋਂ ਪੰਜ ਹਜਾਰ ਰੁਪਏ ਦੇ ਕਰੀਬ ਪੈਸੇ ਦੀ ਮੰਗ ਕਰਨ ਲੱਗ ਪਏ, ਪਰ ਜਦੋਂ ਮੈਂ ਉਹਨਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾਂ ਮੇਰੇ ਨਾਲ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਤੇ ਇਸ ਦੌਰਾਨ ਉਹਨਾਂ ਨੇ ਮੇਰੇ ਤੇ ਹਮਲਾ ਕੀਤਾ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਇਸਦੀ ਸਾਰੀ ਘਟਨਾ ਸੀਸੀ ਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ|
(ਰਿਪੋਰਟਰ ਮੁਕੇਸ਼ ਮਹਿਰਾ)