Amritsar: ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ

6 ਜਨਵਰੀ 2025: ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਾਹਿਬੇ ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਧਾਰਮਿਕ ਸਮਾਗਮ ਵਿੱਚ ਰਾਜਸੀ ਸਮਾਜ ਸੇਵਕ ਸੰਸਥਾਵਾਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪੁੱਜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸਮਾਪਤੀ ਦੀ ਅਰਦਾਸ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਨਿਰਮਲ ਸਿੰਘ ਜੀ ਵੱਲੋਂ ਕੀਤੀ ਗਈ।

ਅਕਾਲੀ ਦਲ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਉੱਥੇ ਹੀ ਉਹਨਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਇੱਕ ਅਜਿਹੇ ਯੋਧੇ ਸੂਰਵੀਰ ਸਨ|

ਜਿੰਨ੍ਹਾਂ ਨੇ ਸਾਨੂੰ ਸ਼ਾਨ ਨਾਲ ਅਤੇ ਅਣਖ ਨਾਲ ਜੀਣਾ ਸਿਖਾਇਆ। ਉਹਨਾਂ ਕਿਹਾ ਕਿ ਸਾਨੂੰ ਗੁਰੂ (guru sahib) ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਆਪਣੇ ਬੱਚਿਆਂ ਅਤੇ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ।

read more:  ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਦਰਬਾਰ ਸਾਹਿਬ ਵੱਡੀ ਗਿਣਤੀ ਚ ਸੰਗਤਾਂ ਹੋਈਆਂ ਨਤਮਸਤਕ

Scroll to Top