Site icon TheUnmute.com

ਅੰਮ੍ਰਿਤਸਰ: ਸ਼ਹਿਰ ‘ਚ ਫੈਲ ਰਹੀ ਗੰਦਗੀ ਨੂੰ ਲੈ ਕੇ ਭਾਜਪਾ ਵੱਲੋਂ ਨਗਰ ਨਿਗਮ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ

Amritsar

ਅੰਮ੍ਰਿਤਸਰ, 09 ਅਕਤੂਬਰ 2023: ਅੰਮ੍ਰਿਤਸਰ (Amritsar) ਵਿੱਚ ਫੈਲ ਰਹੀ ਗੰਦਗੀ ਕਾਰਨ ਫੈਲ ਰਹੀਆਂ ਬਿਮਾਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਨਗਰ ਨਿਗਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਆਗੂ ਗੁਰ ਪ੍ਰਤਾਪ ਸਿੰਘ ਟਿੱਕਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਗਲੀਆਂ ਦੇ ਵਿੱਚ ਥਾਂ-ਥਾਂ ‘ਤੇ ਪਾਣੀ ਖੜਾ ਹੈ ਅਤੇ ਘਰਾਂ ਦੇ ਵਿੱਚ ਵੀ ਟੂਟੀਆਂ ਰਾਹੀਂ ਗੰਦਾ ਪਾਣੀ ਆ ਰਿਹਾ ਹੈ |

ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੋਈ ਵੀ ਅਧਿਕਾਰੀ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਅਫਸਰ ਸ਼ਾਹੀ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ, ਜਿਸ ਕਰਕੇ ਅੱਜ ਉਹਨਾਂ ਵੱਲੋਂ ਭਾਜਪਾ ਦੇ ਵਰਕਰਾਂ ਦੇ ਨਾਲ ਅੰਮ੍ਰਿਤਸਰ ਨਗਰ ਨਿਗਮ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਛੇਤੀ ਤੋਂ ਛੇਤੀ ਹੱਲ ਕਰਵਾਇਆ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਹਲਕਾ ਸੈਂਟਰਲ (Amritsar)  ਤੋਂ ਇੰਚਾਰਜ ਡਾਕਟਰ ਰਾਮ ਚਾਵਲਾ ਨੇ ਦੱਸਿਆ ਕਿ ਚਿਕਨ ਗੁਣੀਆਂ ਅਤੇ ਡੇਂਗੂ ਬਿਮਾਰੀ ਸਭ ਤੋਂ ਜ਼ਿਆਦਾ ਅੰਮ੍ਰਿਤਸਰ ਵਿੱਚ ਫੈਲ ਰਹੀ ਹੈ, ਜਿਸ ਦਾ ਮੁੱਖ ਕਾਰਨ ਹੈ ਕਿ ਨਗਰ ਨਿਗਮ ਵੱਲੋਂ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ | ਡਾਕਟਰ ਰਾਮ ਚਾਵਲਾ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁੱਲ੍ਹਾ ਚੈਲੰਜ ਦੇਣ ਦੀ ਗੱਲ ਕੀਤੀ ਗਈ ਹੈ, ਉਹਨਾਂ ਕਿਹਾ ਕਿ ਸਾਨੂੰ ਇੰਜ ਲੱਗਦਾ ਹੈ ਕਿ ਭਗਵੰਤ ਮਾਨ ਆਪਣੀ ਇਸ ਗੱਲ ‘ਤੇ ਛੇਤੀ ਹੀ ਯੂ ਟਰਨ ਮਾਰਨਗੇ।

Exit mobile version