July 2, 2024 8:54 pm
drugs

ਅੰਮ੍ਰਿਤਸਰ ਬਾਰਡਰ ਰੇਂਜ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ, ਚਾਰ ਜ਼ਿਲ੍ਹਿਆਂ ‘ਚੋਂ 48 ਜਣੇ ਗ੍ਰਿਫਤਾਰ

ਚੰਡੀਗੜ੍ਹ 25 ਮਾਰਚ 2024: ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸ਼ਰਾਬ ਮਾਫੀਆ ਖ਼ਿਲਾਫ਼ ਵੱਡੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਨਸ਼ੀਲੇ (drugs) ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਕਾਰਵਾਈ ਕਰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਚਾਰ ਜ਼ਿਲ੍ਹਿਆਂ ਦਰਮਿਆਨ 48 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ 4 ਕਿੱਲੋ ਗਾਂਜਾ, 12.69 ਲੱਖ ਮਿਲੀਲੀਟਰ ਸ਼ਰਾਬ, 63,450 ਲੀਟਰ ਲਾਹਣ ਅਤੇ 51 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵ-ਨਿਯੁਕਤ ਡੀ.ਆਈ.ਜੀ. ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਅੰਮ੍ਰਿਤਸਰ ਸਰਹੱਦੀ ਰੇਂਜ ਦੇ ਚਾਰ ਪੁਲਿਸ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ ਅਤੇ ਦਿਹਾਤੀ ਪੁਲਿਸ ਜ਼ਿਲ੍ਹੇ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 1200 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਭਾਗ ਲਿਆ।