ਰਿਪੋਰਟਰ ਮੁਕੇਸ਼ ਮਹਿਰਾ, 27 ਦਸੰਬਰ 2024: ਦਸਮੇਸ਼ ਪਿਤਾ ਸ੍ਰੀ ਗੁਰੂ (Sri Guru Gobind Singh Ji) ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ (Baba Zorawar Singh Ji, Baba Fateh Singh Ji) ਜੀ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ (Shiromani Gurdwara Parbandhak Committee at Gurdwara Sri Manji Sahib Diwan Hall) ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ (Sri Akhand Path Sahib) ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੀ ਅਕਾਲ (Sri Akal Takht Sahib) ਤਖਤ ਸਾਹਿਬ ਤੇ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਮਲਕੀਤ ਸਿੰਘ ਨੇ ਕਿਹਾ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਹਨਾਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਵੱਲੋਂ ਬੈਠ ਕੇ 10 ਮਿੰਟ ਤੱਕ ਮੂਲ ਮੰਤਰ ਦੇ ਪਾਠ ਦਾ ਜਾਪ ਕੀਤਾ ਗਿਆ ਹੈ|
READ MORE: Amritsar: ਸ਼ਹੀਦੀ ਦਿਹਾੜਿਆਂ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ 10 ਮਿੰਟ ਤੱਕ ਕਰਵਾਇਆ ਗਿਆ ਮੂਲ ਮੰਤਰ ਦਾ ਜਾਪ