19 ਫਰਵਰੀ 2025: ਪੰਜਾਬ ਪੁਲਿਸ (punjab police) ਨੂੰ ਵੱਡੀ ਸਫਲਤਾ ਮਿਲੀ ਜਦੋਂ ਹੈਰੋਇਨ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਗਈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਨੇ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ। ਇਸ ਦੌਰਾਨ ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ ਤੋਂ ਗ੍ਰਿਫ਼ਤਾਰ (arrest) ਕਰਕੇ ਉਸ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਕਾਰਵਾਈ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ X ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਮਨਦੀਪ (harmandeep singh) ਸਿੰਘ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਲਗਾਤਾਰ ਸੰਪਰਕ ਵਿੱਚ ਸੀ, ਜੋ ਅੱਗੇ ਦੀ ਸਪਲਾਈ ਲਈ ਡਰੋਨ ਰਾਹੀਂ ਅਟਾਰੀ ਸੈਕਟਰ ਵਿੱਚ ਹੈਰੋਇਨ ਭੇਜਦਾ ਸੀ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਹੋਰ ਦੋਸ਼ੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਦੌਰਾਨ, ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।