ਅੰਮ੍ਰਿਤਸਰ, 20 ਮਈ 2024: ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ (Amritsar CIA staff) ਨੇ ਅਮਰੀਕਾ ਸਥਿਤ ਇੱਕ ਗੈਂਗ ਚਲਾ ਰਹੇ ਹੈਪੀ ਜੱਟ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, 4 ਮੈਗਜ਼ੀਨ ਅਤੇ 35 ਜਿੰਦਾ ਰੌਂਦ ਵੀ ਬਰਾਮਦ ਹੋਏ ਹਨ। ਛੇਤੀ ਹੀ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਕਰੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਏਸੀਪੀ ਇਨਵੈਸਟੀਗੇਸ਼ਨ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਆਈਏ ਸਟਾਫ਼ 2 ਗੁਰੂ ਦੇ ਵਡਾਲੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਸੂਚਨਾ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਪੌਸ਼ ਇਲਾਕੇ ਬਸੰਤ ਸਥਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ।