Amritsar Police

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ 4 ਕਿੱਲੋ ਹੈਰੋਇਨ ਸਮੇਤ 6 ਜਣੇ ਗ੍ਰਿਫ਼ਤਾਰ

ਅੰਮ੍ਰਿਤਸਰ, 05 ਜੂਨ 2025: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਮਿਲੀ ਹੈ। ਪੁਲਿਸ ਮੁਤਾਬਕ ਮੁਹਿੰਮ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨਾਲ ਸਬੰਧਤ ਦੋ ਸਰਗਰਮ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 4 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਇੱਕ ਮਹਿਲਾ ਸਮੇਤ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਹੈ।

ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਤਸਕਰੀ ਮਾਡਿਊਲਾਂ ‘ਚੋਂ ਇੱਕ ਸੈਵਨਬੀਰ ਨਾਮਕ ਇੱਕ ਮੁਲਜ਼ਮ ਵਲੋਂ ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਡਰੱਗ ਸਪਲਾਇਰਾਂ ਨਾਲ ਸਿੱਧੇ ਸੰਪਰਕ ‘ਚ ਸੀ।

ਪੰਜਾਬ ਪੁਲਿਸ ਮੁਤਾਬਕ ਇਸ ਨੈੱਟਵਰਕ ਨੇ ਪਸ਼ੂਆਂ ਦੇ ਵਪਾਰ ਦੀ ਆੜ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਇੱਕ ਹੈਰਾਨ ਕਰਨ ਵਾਲੀ ਯੋਜਨਾ ਤਿਆਰ ਕੀਤੀ ਸੀ। ਉਕਤ ਮੁਲਜ਼ਮ ਨੇ ਸਰਹੱਦ ਪਾਰ ਤੋਂ ਖੇਪ ਪ੍ਰਾਪਤ ਕਰਕੇ ਭਾਰਤ ‘ਚ ਹੈਰੋਇਨ ਫੈਲਾਉਣ ਦੀ ਸਾਜ਼ਿਸ਼ ਰਚੀ ਸੀ। ਦੂਜੇ ਨੈੱਟਵਰਕ ਨਾਲ ਜੁੜੀ ਮੁਲਜ਼ਮ ਔਰਤ ਜਸਬੀਰ ਕੌਰ ਬਦਨਾਮ ਅੰਤਰਰਾਸ਼ਟਰੀ ਤਸਕਰ ਰਣਜੀਤ ਉਰਫ਼ ‘ਚੀਤਾ’ ਦੇ ਗਿਰੋਹ ਨਾਲ ਸਬੰਧਤ ਪਾਈ ਗਈ ਹੈ।

Read More: ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਦਿਨ ਦਿਹਾੜੇ ਦੁਕਾਨਦਾਰ ਦਾ ਕੀਤਾ ਕ.ਤ.ਲ

Scroll to Top