Amritsar: ਮੰਦਰ ‘ਤੇ ਗ੍ਰਨੇਡ ਸੁੱਟਣ ਵਾਲੇ ਦਾ ਐ.ਨ.ਕਾ.ਊਂ.ਟ.ਰ!

17 ਮਾਰਚ 2025: ਪੰਜਾਬ (punjab amritsar) ਦੇ ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰਨੇਡ ਸੁੱਟਣ ਵਾਲੇ ਲੋਕਾਂ ‘ਚੋਂ ਇਕ ਵਿਅਕਤੀ ਨੂੰ ਪੁਲਿਸ (police) ਨੇ ਮਾਰ ਦਿੱਤਾ ਹੈ। ਸੋਮਵਾਰ ਸਵੇਰੇ ਪੁਲਿਸ ਅਤੇ ਹਮਲਾਵਰਾਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਮੁਲਜ਼ਮ ਗੁਰਸਿਦਕ ਉਰਫ਼ ਸਿਦਕੀ ਮਾਰਿਆ ਗਿਆ, ਜਦੋਂ ਕਿ ਉਸ ਦਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ ਗਿਆ।

ਪੁਲਿਸ ਨੂੰ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ ਅਤੇ ਛੇਹਰਟਾ ਪੁਲਿਸ ਦੀਆਂ ਟੀਮਾਂ ਨੇ ਦੋਸ਼ੀਆਂ ਨੂੰ ਫੜਨ ਲਈ ਮੁਹਿੰਮ ਚਲਾਈ ਸੀ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਐਸਐਚਓ ਛੇਹਰਟਾ ਨੂੰ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਪੁਖਤਾ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲੀਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁੱਛਗਿੱਛ ਦੌਰਾਨ ਗੁਰਸਿਦਕ ਅਤੇ ਵਿਸ਼ਾਲ ਦੇ ਨਾਂ ਸਾਹਮਣੇ ਆਏ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਮੁਲਜ਼ਮ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਟੀਮਾਂ ਦਾ ਗਠਨ ਕਰਕੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

Read More: Amritsar News: ਠਾਕੁਰਦੁਆਰਾ ਮੰਦਰ ‘ਚ ਧ.ਮਾ.ਕਾ, ਸੀਸੀਟੀਵੀ ਵੀਡੀਓ ਆਈ ਸਾਹਮਣੇ

Scroll to Top