29 ਦਸੰਬਰ 2024: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ (sri darbar sahib) ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਕਈ ਫਿਲਮੀ ਅਦਾਕਾਰ ਆਪਣੀ ਫਿਲਮ (film) ਦੀ ਕਾਮਯਾਬੀ ਦੇ ਲਈ ਸੱਚਖੰਡ ਸ਼੍ਰੀ (Sachkhand Sri Darbar Sahib) ਦਰਬਾਰ ਸਾਹਿਬ ਵਿੱਚ ਆ ਕੇ ਅਰਦਾਸ ਕਰਦੇ ਹਨ ਜਿਸ ਦੇ ਚਲਦੇ ਫਿਲਮੀ ਅਦਾਕਾਰ ਸੋਨੂ(film actor Sonu Sood) ਸੂਦ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਆਪਣੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮੀ ਅਦਾਕਾਰ ਸੋਨੂ ਸੂਦ ਨੇ ਕਿਹਾ ਕਿ ਉਹਨਾਂ ਦੀ ਫਿਲਮ ਫਤਿਹ ਆ ਰਹੀ ਹੈ ਅਤੇ ਉਸ ਫਿਲਮ ਦੀ ਕਾਮਯਾਬੀ ਦੇ ਲਈ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਫਿਲਮ ਦੀ ਕਾਮਯਾਬੀ ਦੇ ਨਾਲ ਜਿੰਨੀ ਵੀ ਕਮਾਈ ਹੋਵੇਗੀ ਉਸ ਕਮਾਈ ਨਾਲ ਉਹ ਗਰੀਬਾਂ ਦੀ ਅਤੇ ਪੰਜਾਬ ਦੇ ਮਦਦ ਕਰਨਗੇ। ਅੱਗੇ ਬੋਲਦੇ ਇਹਨਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਹ ਤੇ ਕਿਸਾਨਾਂ ਦੀ ਮਦਦ ਲਈ ਹਰ ਵੇਲੇ ਤਤਪਰ ਰਹਿਣਗੇ
ਜ਼ਿਕਰਯੋਗ ਹੈ ਕਿ ਸੋਨੂ ਸੂਦ ਹਮੇਸ਼ਾ ਹੀ ਸਾਊਥ ਦੀਆਂ ਜਾਂ ਬੋਲੀਵੁੱਡ ਦੀਆਂ ਫਿਲਮਾਂ ਵਿੱਚ ਵਿਲਨ ਦਾ ਰੋਲ ਕਰਦੇ ਦਿਖਾਈ ਦਿੰਦੇ ਹਨ ਦੇ ਇਸ ਵਾਰ ਉਹ ਪੰਜਾਬੀ ਅੰਦਾਜ਼ ਵਿੱਚ ਦਿਖਾਈ ਦੇਣਗੇ ਅਤੇ ਪੰਜਾਬੀ ਫਿਲਮ ਵਿੱਚ ਦਿਖਾਈ ਦੇਣਗੇ ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬੀ ਅੰਦਾਜ਼ ਦਰਸ਼ਕਾਂ ਨੂੰ ਕਿੰਨਾ ਕ ਪਸੰਦ ਆਉਂਦਾ ਹੈ|