Ashok Talwar

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਂਨ ਅਸ਼ੋਕ ਤਲਵਾੜ ਨੇ ਅਹੁਦਾ ਸਾਂਭਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 04 ਅਪ੍ਰੈਲ 2023: ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ (Ashok Talwar) ਦੀ 2 ਮਹੀਨੇ ਪਹਿਲਾਂ ਨਿਯੁਕਤੀ ਹੋਈ ਸੀ ਲੇਕਿਨ ਕਰੀਬ ਦੋ ਮਹੀਨੇ ਬਾਅਦ ਨੋਟੀਫਿਕੇਸ਼ਨ ਜਾਰੀ ਹੋਣ ‘ਤੇ ਅਸ਼ੋਕ ਤਲਵਾੜ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਹਲਕਾ ਸੈਂਟਰ ਤੋਂ ਵਿਧਾਇਕ ਡਾਕਟਰ ਅਜੈ ਗੁਪਤਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ |

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਨਵ-ਨਿਯੁਕਤ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਤਲਵਾੜ ਨੇ ਕਿਹਾ ਕਿ ‘ਆਪ’ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ |

ਪਹਿਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਆਪਣੇ ਆਪ ਨੂੰ ਇਮਰੁਵ ਕਰਨ ਵਿੱਚ ਲੱਗੇ ਹੋਏ ਸਨ, ਪਹਿਲੀ ਵਾਰ ਦੇਖਣ ਨੂੰ ਮਿਲੇਗਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਪੂਰੀ ਤਰੀਕੇ ਨਾਲ ਇਹ ਇੰਪਰੁਵ ਕੀਤਾ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਅੰਮ੍ਰਿਤਸਰ ਸ਼ਹਿਰ ਵਿੱਚ ਇੰਪਰੂਵਮੈਂਟ ਟਰੱਸਟ ਦਫ਼ਤਰ ਵਿੱਚ ਕਿਸੇ ਵੀ ਤਰੀਕੇ ਦੀ ਰਿਸ਼ਵਤਖੋਰੀ ਨਹੀਂ ਚੱਲੇਗੀ |

ਦੋ ਮਹੀਨੇ ਉਨ੍ਹਾਂ ਦੀ ਨਿਯੁਕਤੀ ਹੋਈ ਸੀ ਅਤੇ ਦੋ ਮਹੀਨੇ ਦੌਰਾਨ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮਿਲੇ ਹਨ ਅਤੇ ਹੁਣ ਉਹਨਾਂ ਦਾ ਚੈਅਰਮੈਨੀ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਅਤੇ ਹੁਣ ਇੰਪਰੂਵਮੈਂਟ ਟਰੱਸਟ ਦੀਆਂ ਸਾਰੀਆਂ ਮੁਸ਼ਕਲਾਂ ਉਹ ਜਲਦ ਹੱਲ ਕਰਨਗੇ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਲੋਕ ਦੂਜੀਆਂ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਲੰਧਰ ਵਿੱਚ ਜਿੱਤ ਪ੍ਰਾਪਤ ਕਰੇਗਾ |

ਇਸ ਮੌਕੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਸੈਂਟਰਲ ਤੋਂ ਵਿਧਾਇਕ ਡਾਕਟਰ ਅਜੈ ਗੁਪਤਾ ਨੇ ਕਿਹਾ ਕਿ ਅਸ਼ੋਕ ਤਲਵਾੜ (Ashok Talwar) ਅੰਨਾ ਅੰਦੋਲਨ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ ਅਤੇ ਉਹ ਇਸ ਅਹੁਦੇ ਲਈ ਕਾਬਲ ਵੀ ਸਨ ਅਤੇ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਸਾਨੂੰ ਆਸ ਹੈ ਕਿ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ, ਜਲੰਧਰ ਜ਼ਿਮਨੀ ਚੋਣਾਂ ‘ਤੇ ਬੋਲਦੇ ਹਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਜਲੰਧਰ ਵਿਚੋਂ ਵੀ ਆਮ ਆਦਮੀ ਪਾਰਟੀ ਨੂੰ ਜਿੱਤ ਪ੍ਰਾਪਤ ਹੋਵੇਗੀ |

ਵਿਦੇਸ਼

Scroll to Top