ਚੰਡੀਗੜ੍ਹ, 21 ਦਸੰਬਰ 2024: Amritsar MC Election Result: ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਦੀ ਗਿਣਤੀ ਲਗਭਗ ਪੂਰੀ ਹੋ ਚੁੱਕੀ ਹੈ | ਅੰਮ੍ਰਿਤਸਰ ਨਗਰ ਨਿਗਮ ਚੋਣਾਂ ਵਿੱਚ 85ਵਾਰਡਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
ਇਨ੍ਹਾਂ ‘ਚ ਕਾਂਗਰਸ ਨੇ ਸਭ ਤੋਂ ਵੱਧ 43 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ ਨੇ 24 ਸੀਟਾਂ, ਭਾਜਪਾ 09 ਸੀਟਾਂ, ਅਕਾਲੀ ਦਲ 04 ਸੀਟਾਂ ਅਤੇ ਹੋਰ ਉਮੀਦਵਾਰਾਂ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਫਿਲਹਾਲ ਅਜੇ ਪੂਰੇ ਅੰਕੜੇ ਆਉਣੇ ਬਾਕੀ ਹਨ |
ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੋਂ ਬਾਅਦ ਸਾਰੇ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਗਿਣਤੀ ਸ਼ੁਰੂ ਕੀਤੀ ਹੈ।
Read More: Ludhiana MC Election Result: ਜਾਣੋ, ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜੇ