Site icon TheUnmute.com

Amritsar: ਸ਼ਹੀਦੀ ਦਿਹਾੜਿਆਂ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ 10 ਮਿੰਟ ਤੱਕ ਕਰਵਾਇਆ ਗਿਆ ਮੂਲ ਮੰਤਰ ਦਾ ਜਾਪ

ਰਿਪੋਰਟਰ ਮੁਕੇਸ਼ ਮਹਿਰਾ, 22 ਦਸੰਬਰ 2204: ਦਸਮ ਪਿਤਾ ਸ੍ਰੀ ਗੁਰੂ (Sri Guru Gobind Singh Maharaj Ji) ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਹਰ ਸਾਲ ਦਸੰਬਰ ਦੇ ਮਹੀਨੇ ਸ਼ਹੀਦੀ ਪੰਦਰਵਾੜੇ ਆਉਂਦੇ ਹਨ ਅਤੇ ਇਹਨਾਂ ਦਿਨਾਂ ਦੇ ਦੌਰਾਨ ਗੁਰੂ ਨਾਨਕ (Guru Nanak Namleva Sangat) ਨਾਮਲੇਵਾ ਸੰਗਤ ਸਾਹਿਬਜ਼ਾਦਿਆਂ ਦੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੀ ਹੈ।

ਦੱਸ ਦੱਸੀਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ (Jathedar Singh Sahib of Sri Akal Takht Sahib, Giani Raghbir Singh) ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।

ਜਿਸ ਦੇ ਚਲਦੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵੱਡੀ ਗਿਣਤੀ ‘ਚ ਸੰਗਤ ਵੱਲੋਂ ਅੱਜ 10 ਵਜੇ 10 ਮਿੰਟ ਤੱਕ ਮੂਲ ਮੰਤਰ ਦਾ ਪਾਠ ਦਾ ਜਾਪ ਕੀਤਾ ਗਿਆ।

ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਉਹਨਾਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਵੱਲੋਂ ਬੈਠ ਕੇ 10 ਮਿੰਟ ਤੱਕ ਮੂਲ ਮੰਤਰ ਦੇ ਪਾਠ ਦਾ ਜਾਪ ਕੀਤਾ ਗਿਆ ਹੈ।

read more: Amritsar News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਨੂੰ ਦਿੱਤਾ ਸੰਦੇਸ਼

Exit mobile version