ਅੰਮ੍ਰਿਤਸਰ , 8 ਨਵੰਬਰ 2024: ਅੰਮ੍ਰਿਤਸਰ (amritsar) ਦੇ ਹਾਲਾਤ ਲਗਾਤਾਰ ਬਹੁਤ ਹੀ ਖਰਾਬ ਹੁੰਦੇ ਦਿਖਾਈ ਦੇ ਰਹੇ ਹਨ, ਅਤੇ ਥਾਂ- ਥਾਂ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ (Amritsar MP Gurjit Singh Aujla) ਵੱਲੋਂ ਇੱਕ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਬੈਠਕ ਬੁਲਾਈ ਗਈ|
ਜਿਸ ਤੋਂ ਬਾਅਦ ਅੰਮ੍ਰਿਤਸਰ ਤੇ ਮਸ਼ਹੂਰ ਨਾਵਲਟੀ ਚੌਂਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਔਜਲਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹੁਣ ਵੀ ਅੰਮ੍ਰਿਤਸਰ ਦੀ ਸੂਰਤ ਨਾ ਬਦਲੀ ਗਈ ਤਾਂ 15 ਦਿਨਾਂ ਬਾਅਦ ਉਹਨਾਂ ਵੱਲੋਂ ਨਿਰੰਤਰ ਤੌਰ ‘ਤੇ ਭੁੱਖ ਹੜਤਾਲ ਕੀਤੀ ਜਾਵੇਗੀ, ‘ਤੇ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਨਗਰ ਨਿਗਮ ਦੀਆਂ ਚੋਣਾਂ ਕਰਵਾਈਆਂ ਜਾਣ ਤਾਂ ਜੋ ਅਸੀਂ ਅੰਮ੍ਰਿਤਸਰ ਦੀ ਨੁਹਾਰ ਬਦਲ ਸਕੀਏ।