Amritsar News: ਚੋਣਾਂ ਤੋਂ ਕੁਝ ਘੰਟੇ ਪਹਿਲਾਂ ਅਜਨਾਲਾ ਸ਼ਹਿਰ ਅੰਦਰ ਚੱਲੀਆਂ ਗੋ.ਲੀ.ਆਂ, ਥਾਰ ਗੱਡੀ ਨੂੰ ਬਣਾਇਆ ਨਿਸ਼ਾਨਾ

21 ਦਸੰਬਰ 2024: ਚੋਣਾਂ ਤੋਂ ਕੁਝ ਘੰਟੇ ਪਹਿਲਾਂ ਅਜਨਾਲਾ ਸ਼ਹਿਰ ਅੰਦਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਥਾਰ ਗੱਡੀ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ ਤੇ ਮੌਕੇ ਤੇ ਪਹੁੰਚੀ ਪੰਜਾਬ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ, ਇਸ ਘਟਨਾ ਦੌਰਾਨ ਗੱਡੀ ਚ ਸਵਾਰ ਨੌਜਵਾਨ ਵਾਲ ਵਾਲ ਬੱਚ ਗਏ|

ਇਸ ਮੌਕੇ ਤੇ ਕਾਂਗਰਸ ਪਾਰਟੀ ਤੋਂ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ ਨੇ ਕਿਹਾ ਕਿ ਉਹ ਆਪਣੇ ਦਫਤਰ ਵਿੱਚ ਬੈਠਾ ਹੋਇਆ ਸੀ ਤਾਂ ਉਸਨੂੰ ਇੱਕ ਫੋਨ ਕਾਲ ਆਈ ਕਿ ਤੁਹਾਡੇ ਬੇਟੇ ਦੀ ਗੱਡੀ ਵਿੱਚ ਕਿਸੇ ਨੇ ਗੋਲੀਆਂ ਮਾਰ ਦਿੱਤੀਆਂ ਹਨ ਤੇ ਉਹਨਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸਾਡੇ ਲੜਕੇ ਦੀ ਇੱਕ ਲੜਾਈ ਹੋਈ ਸੀ ਹੋ ਸਕਦਾ ਹੈ ਕਿ ਉਹ ਵੀ ਹੋ ਸਕਦੇ ਹਨ ਪਰ ਉਹਨਾਂ ਕਿਹਾ ਕਿ ਪੁਲਿਸ ਨੂੰ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਤੇ ਪਹੁੰਚੇ ਐਸਐਚ ਓ ਅਜਨਾਲਾ ਸਤਪਾਲ ਸਿੰਘ ਨੇ ਕਿਹਾ ਕਿ ਚਲਾਈ ਗਈਆਂ ਗੋਲੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਲਿਆ ਜਾਵੇਗਾ

 

Scroll to Top