4 ਜਨਵਰੀ 2025: ਦਸਵੇਂ ਪਾਤਸ਼ਾਹ ਸ੍ਰੀ (Sri Guru Gobind Singh Ji) ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ (Shiromani Gurdwara Parbandhak Committee) ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ (Khalsa Jaho-Jalal) ਜਾਹੋ-ਜਲਾਲ ਨਾਲ ਨਗਰ (Nagar Kirtan) ਕੀਰਤਨ ਸਜਾਇਆ ਗਿਆ|
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ (Nagar Kirtan) ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ (Sachkhand Sri Harmandir Sahib) ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ (Giani Raghbir Singh) ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।
ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।
read more: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ