Amritsar Rural Police

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਛੇ ਜਣੇ ਹਥਿਆਰਾਂ ਸਣੇ ਗ੍ਰਿਫਤਾਰ

ਅੰਮ੍ਰਿਤਸਰ, 02 ਮਈ 2025: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਇੱਕ ਕਾਰਵਾਈ ਕਰਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ, 21 ਜ਼ਿੰਦਾ ਕਾਰਤੂਸ, 2 ਲੱਖ ਰੁਪਏ ਦੀ ਜਾਅਲੀ ਕਰੰਸੀ, ਦੋ ਸਪਲੈਂਡਰ ਮੋਟਰਸਾਈਕਲ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ।

ਪੁਲਿਸ (Amritsar Rural Police) ਨੇ ਇਹ ਕਾਰਵਾਈ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਮਨਿੰਦਰ ਸਿੰਘ ਦੇ ਹੁਕਮਾਂ ‘ਤੇ ਕੀਤੀ ਗਈ। ਇਹ ਕਾਰਵਾਈ ਕੈਪਟਨ ਆਦਿਤਿਆ ਵਾਰੀਅਰ ਅਤੇ ਡੀਐਸਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ।

ਪੁਲਿਸ ਮੁਤਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ‘ਚ ਤਰਨਤਾਰਨ ਨਾਲ ਸੰਬੰਧਿਤ ਆਸ਼ੀਸ਼ ਕੁਮਾਰ, ਵਿਸ਼ਾਲ, ਕਰਨਦੀਪ ਸਿੰਘ, ਇਸਲਾਮਾਬਾਦ ਦੇ ਕਸ਼ਮੀਰ ਸਿੰਘ, ਲਾਹੌਰੀ ਮੱਲ ਦੇ ਅਰਸ਼ਦੀਪ ਸਿੰਘ ਅਤੇ ਤਰਨਤਾਰਨ ਦੇ ਜਸ਼ਨਦੀਪ ਸਿੰਘ ਸ਼ਾਮਲ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਨਾਲ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ‘ਚ ਜੋ ਵੀ ਸ਼ਾਮਲ ਪਾਇਆ ਗਿਆ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read More: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੈਰ-ਕਾਨੂੰਨੀ ਹ.ਥਿ.ਆ.ਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

Scroll to Top