Jandiala

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ‘ਚ 23 ਕਿੱਲੋ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ, 05 ਮਾਰਚ 2025: ਪੰਜਾਬ ਪੁਲਿਸ ਨੇ ਸਰਹੱਦ ਪਾਰ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ | ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ (Jandiala) ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਜੁੜੀ ਹੋਈ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਪੁਲਿਸ ਦੇ ਅਧਿਕਾਰਤ ਐਕਸ ਹੈਂਡਲ ‘ਤੇ ਦਿੱਤੀ ਹੈ।

ਪੁਲਿਸ ਮੁਤਾਬਕ ਦੇਵੀ ਦਾਸਪੁਰਾ ਦੇ ਰਹਿਣ ਵਾਲੇ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ ਅਤੇ ਕਈ ਪੁਲਿਸ ਟੀਮਾਂ ਉਸਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਜੰਡਿਆਲਾ ਪੁਲਿਸ ਸਟੇਸ਼ਨ ‘ਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਅੰਮ੍ਰਿਤਸਰ ਪੁਲਿਸ ਦੇ ਤਸਕਰੀ ਨੈੱਟਵਰਕ ‘ਚ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਨੇ ਆਪਣੇ ਅਧਿਕਾਰਤ ਹੈਂਡਲ ‘ਤੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਦੇਵੀ ਦਾਸਪੁਰਾ ਪਿੰਡ ਤੋਂ 23 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ, ਐਨਡੀਪੀਐਸ ਐਕਟ ਤਹਿਤ ਪੁਲਿਸ ਸਟੇਸ਼ਨ ਜੰਡਿਆਲਾ (Jandiala) ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Read More: Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵਿਦੇਸ਼ ਅਧਾਰਿਤ ਗਿਰੋਹ ਦੇ 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

Scroll to Top