Site icon TheUnmute.com

Amritsar News: SGPC ਪ੍ਰਧਾਨ ਨੂੰ ਲੈ ਕੇ ਵੱਡੀ ਖ਼ਬਰ, ਕਦੇ ਵੀ ਛੱਡ ਸਕਦੇ ਅਹੁਦਾ

Harjinder Singh Dhami

16 ਦਸੰਬਰ 2024: ਸ਼੍ਰੋਮਣੀ(Shiromani Gurdwara Parbandhak Committee)  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ (Advocate Harjinder Singh Dhami) ਸਿੰਘ ਧਾਮੀ ਨੇ ਪਿਛਲੇ ਦਿਨੀਂ ਕਿਸੇ ਨਾਲ ਫ਼ੋਨ ‘ਤੇ ਗੱਲ ਕਰਦਿਆਂ ਬੀਬੀ (Bibi Jagir Kaur) ਜਗੀਰ ਕੌਰ ਨਾਲ ਦੁਰਵਿਵਹਾਰ ਕੀਤਾ, ਜਿਸ ਸਬੰਧੀ ਕਾਰਵਾਈ ਕਰਦਿਆਂ ਖ਼ਬਰ ਮਿਲੀ ਹੈ ਕਿ ਜਲਦ ਹੀ ਸ਼੍ਰੋਮਣੀ(Shiromani Gurdwara Parbandhak Committee) ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਦਲਿਆ ਜਾ ਸਕਦਾ ਹੈ |

ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਦਲਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੂਤਰਾਂ ਦਾ ਦੱਸਣਾ ਹੈ ਕਿ ਹਾਲ ਹੀ ਵਿੱਚ ਪ੍ਰਧਾਨ ਧਾਮੀ ਨੇ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲ ਕਰਦਿਆਂ ਹਾਈਪਰ ਹੋ ਕੇ ਬੀਬੀ ਜਗੀਰ ਕੌਰ ਖ਼ਿਲਾਫ਼ ਅਪਸ਼ਬਦ ਬੋਲੇ ​​ਸਨ, ਜਿਸ ਲਈ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਪ੍ਰਧਾਨ ਧਾਮੀ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

ਸੂਤਰਾਂ ਦਾ ਦੱਸਣਾ ਹੈ ਕਿ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਥਾਂ ਰਘੂਜੀਤ ਸਿੰਘ ਵਿਰਕ ਨੂੰ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ।

read more: ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲ ਬੁਰੇ ਫਸੇ SGPC ਪ੍ਰਧਾਨ ਧਾਮੀ

Exit mobile version