ਅੰਮ੍ਰਿਤਸਰ, 10 ਜਨਵਰੀ 2025: Amritsar News: ਅੰਮ੍ਰਿਤਸਰ ਦੇ ਟਾਲੀ ਵਾਲੇ ਚੌਂਕ ‘ਚ ਸੋਨੇ ਦੇ ਲੈਣ ਦੇਣ ਨੂੰ ਲੈ ਕੇ ਇੱਕ ਵਿਅਕਤੀ ਨੇ ਵੱਲੋਂ ਦੂਜੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਅਤੇ ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ| ਇਸ ਦੌਰਾਨ ਗੋਲੀ ਸਿੱਧੀ ਸਿਰ ‘ਤੇ ਲੱਗੀ ਅਤੇ ਮੌਕੇ ‘ਤੇ ਮੌਤ ਹੋ ਗਈ |ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਵਜੋਂ ਹੋਈ ਹੈ।
ਇਸਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਛਾਣਬੀਨ ਸ਼ੁਰੂ ਕਰ ਦਿੱਤੀ ਹੈ ਹਾਲਾਂਕਿ ਪੁਲਿਸ ਅਧਿਕਾਰੀ ਹਰਪਾਲ ਸਿੰਘ ਰੰਧਾਵਾ ਮੁਤਾਬਕ ਸੋਨੇ ਦੇ ਲੈਣ ਦੇਣ ਨੂੰ ਲੈ ਕੇ ਗੋਲੀ ਚੱਲੀ ਹੈ ਅਤੇ ਜਸਦੀਪ ਸਿੰਘ ਚੰਨ ਵੱਲੋਂ ਇਹ ਗੋਲੀ ਚਲਾਈ ਗਈ ਹੈ | ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਜਦੋਂ ਜ਼ਖਮੀ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਲਿਆਂਦਾ ਗਿਆ ਸੀ, ਪਰ ਉਸਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ | ਜੈਦੀਪ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਕਿਹਾ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Read More: Patiala News: ਕੁੰਦਨ ਗੋਗੀਆ ਨੂੰ ਚੁਣਿਆ ਨਗਰ ਨਿਗਮ ਪਟਿਆਲਾ ਦਾ ਮੇਅਰ