Amritsar News: ਕਾਊਂਟਰ ਇੰਟੈਲੀਜੈਂਸ ਟੀਮ ਨੇ ਹ.ਥਿ.ਆ.ਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

22 ਅਪ੍ਰੈਲ 2025: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ (Counter Intelligence team) ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ (ludhiana) ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

ਉਥੇ ਹੀ ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP gaurav yadav) ਨੇ ਸਾਂਝੀ ਕੀਤੀ ਹੈ। ਜਲਦੀ ਹੀ ਪੁਲਿਸ (police) ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਸਨੂੰ ਰਿਮਾਂਡ ‘ਤੇ ਲਵੇਗੀ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP gaurav yadav) ਨੇ ਕਿਹਾ- ਗੁਪਤ ਜਾਣਕਾਰੀ ਦੇ ਆਧਾਰ ‘ਤੇ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਮਰੀਕਾ ਤੋਂ ਚਲਾਏ ਜਾ ਰਹੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ, ਲੁਧਿਆਣਾ ਦੇ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਸਨ।

ਡੀਜੀਪੀ ਨੇ ਕਿਹਾ- ਅਮਰੀਕਾ ਤੋਂ ਚੱਲ ਰਿਹਾ ਸੀ ਨੈੱਟਵਰਕ

ਡੀਜੀਪੀ ਯਾਦਵ ਨੇ ਕਿਹਾ- ਗੁਰੀ ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਦੋਵੇਂ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ। ਇਸ ਨੈੱਟਵਰਕ ਦੇ ਮੁੱਖ ਸੰਚਾਲਕ ਕੌਣ ਹਨ? ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਹਰਦੀਪ ਸਿੰਘ ਦਾ ਸਾਲਾ ਹੈ। ਜੋ ਇੱਕ ਵੱਡਾ ਨਸ਼ਾ ਤਸਕਰੀ ਗਿਰੋਹ ਚਲਾਉਂਦਾ ਸੀ। 2020 ਦੇ ਐਸਟੀਐਫ ਕੇਸ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਹ 2022 ਵਿੱਚ ਅਮਰੀਕਾ ਭੱਜ ਗਿਆ ਸੀ। ਇਸ ਸਬੰਧੀ ਪੁਲਿਸ ਵੱਲੋਂ ਅੰਮ੍ਰਿਤਸਰ ਐਸਐਸਓਸੀ ਵਿਖੇ ਐਫਆਈਆਰ ਦਰਜ ਕਰਵਾਈ ਗਈ ਹੈ।

Read More: ਪੰਜਾਬ ਪੁਲਿਸ ਅਤੇ ਅ.ਪ.ਰਾ.ਧੀਆਂ ਵਿਚਕਾਰ ਮੁਕਾਬਲਾ

Scroll to Top