6 ਜੂਨ 2025: ਪੰਜਾਬ ਪੁਲਿਸ (punjab police) ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਦੋਵੇਂ ਮੁਲਜ਼ਮ ਪਾਕਿਸਤਾਨ (pakistan) ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।ਦੱਸ ਦੇਈਏ ਕਿ ਇਸ ਬਾਰੇ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ|
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (Counter Intelligence Wing) ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦਾ ਇਸ ਪਿੱਛੇ ਹੱਥ ਹੈ।
ਮੁਲਜ਼ਮ ਤੋਂ ਬਰਾਮਦਗੀ:
ਤਿੰਨ ਗਲੌਕ 9mm ਪਿਸਤੌਲ
ਚਾਰ Px5 ਪਿਸਤੌਲ
ਇੱਕ .30 ਬੋਰ ਪਿਸਤੌਲ
ਪੁਲਿਸ ਨੇ SSOC ਵਿੱਚ ਕੇਸ ਦਰਜ ਕੀਤਾ ਹੈ
ਇਸ ਸਬੰਧ ਵਿੱਚ, SSOC ਥਾਣਾ, ਅੰਮ੍ਰਿਤਸਰ ਵਿੱਚ ਇੱਕ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਦਾ ਧਿਆਨ ਇਸ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਅਤੇ ਇਸਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਹੈ।
Read More: ਪੰਜਾਬ ਪੁਲਿਸ ਨੇ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਕੀਤੀ ਵੱਡੀ ਕਾਰਵਾਈ,3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ