13 ਫਰਵਰੀ 2025: ਅੰਮ੍ਰਿਤਸਰ (amritsar) ਤੋਂ ਬਹੁਤ ਹੀ ਮੰਦਭਾਗੀ ਖ਼ਬਰ ਆਈ ਹੈ, ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਨਿਭਾ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (38) ਉਰਫ਼ ਪ੍ਰਿੰਸ ਪੁੱਤਰ ਸਵਰਗੀ ਅਨੂਪ ਸਿੰਘ ਵਾਸੀ ਤਾਰਾ ਵਾਲਾ ਪਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਜ਼ੋਮੈਟੋ (zomato) ਵਿੱਚ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਿਹਾ ਸੀ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਜਿਸ ਕਾਰਨ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
Read More: ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਸੰਗਤਾਂ ਹੋਈਆਂ ਨਤਮਸਤਕ