21 ਮਈ 2025: ਭਾਈ ਰਣਜੀਤ ਸਿੰਘ ਢੱਡਰੀਆਂਵਾਲੇ (ranjit singhDhadrianwale) ਅੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ’ਤੇ ਪੇਸ਼ ਹੋਏ ਹਨ, ਜਿਥੇ ਓਨਾ ਨੇ ਆਪਣੀਆਂ ਭੁੱਲਾਂ ਬਖਸ਼ਾਈਆਂ ਹਨ।ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਫੈਸਲਾ ਸੁਣਾਉਂਦਿਆਂ ਖਿਮਾ ਪ੍ਰਵਾਨ ਕਰਦਿਆਂ ਉਹਨਾਂ ਨੂੰ ਅਗਾਂਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਤ ਸਿੱਖ ਮਰਿਆਦਾ, ਪੰਥਕ ਰਵਾਇਤਾਂ ਅਨੁਸਾਰ ਸਿੱਖੀ ਦਾ ਪ੍ਰਚਾਰ ਕਰਨ ਦਾ ਹੁਕਮ ਦਿੱਤਾ।
ਉਥੇ ਹੀ ਜਾਣਕਾਰੀ ਦੇ ਅਨੁਸਾਰ ਦੱਸ ਦੇਈਏ ਕਿ ਉਹਨਾਂ ਨੂੰ ਤਾਕੀਦ ਕੀਤੀ ਗਈ ਹੈ ਕਿ ਗੁਰੂ ਸਾਹਿਬ ਦੇ ਸਰੋਵਰ ਦੇ ਖਿਲਾਫ ਨਾ ਬੋਲਿਆ ਜਾਵੇ। ਸਾਖੀਆਂ ਸੁਣਾਈਆਂ ਜਾਣ ਅਤੇ ਖਾਲਸਾ ਪੰਥ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਕਿਸੇ ਵੀ ਜਥੇਬੰਦੀ ਦੇ ਖਿਲਾਫ ਕੋਈ ਟਿੱਪਣੀ ਨਾ ਕੀਤੀ ਜਾਵੇ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਪ੍ਰਚਾਰ ’ਤੇ ਲਗਾਈ ਰੋਕ ਹਟਾ ਦਿੱਤੀ ਗਈ। ਇਹ ਵੀ ਕਿਹਾ ਗਿਆ ਕਿ ਜੇਕਰ ਪ੍ਰਚਾਰ ਕਰਨ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਲਿਆ ਸਕਦੇ ਹਨ। ਭਾਈ ਢੱਡਰੀਆਂ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 501 ਰੁਪਏ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ।
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵਿਰੁੱਧ ਦੋਸ਼ ਸਾਬਤ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਗਿਆ। ਹੁਣ ਉਹ ਧਰਮ ਦਾ ਪ੍ਰਚਾਰ ਕਰ ਸਕਦੇ ਹਨ।
ਤਖ਼ਤ ਪਟਨਾ ਸਾਹਿਬ ਦੇ ਬਲਦੇਵ ਸਿੰਘ ਨੂੰ ਅਕਾਲ ਤਖ਼ਤ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦੁਆਰਾ ਰਕਾਬਗੰਜ ਦੇ ਕਰਮਚਾਰੀ ਬਲਬੀਰ ਸਿੰਘ ਨੂੰ ਵੀ ਅਕਾਲ ਤਖ਼ਤ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਨੇ ਢੱਡਰੀਆਂਵਾਲੇ ਦੇ ਪ੍ਰਚਾਰ ਤੋਂ ਪਾਬੰਦੀ ਹਟਾ ਦਿੱਤੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਹਰਵਿੰਦਰ ਸਿੰਘ ਸਰਨਾ ਨੇ ਮਾਫ਼ੀ ਮੰਗੀ ਅਤੇ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜਾ ਲਗਾਈ। ਜਿਸ ਅਨੁਸਾਰ 11 ਦਿਨ ਦੋ ਜਪੁਜੀ ਸਾਹਿਬ ਜੀ ਦੇ ਪਾਠ ਤੇ ਦੋ ਚੌਪਈ ਸਾਹਿਬ ਜੀ ਦੇ ਪਾਠ ਰੋਜ਼ਾਨਾ ਕਰਨ ਉਪਰੰਤ 501 ਰੁਪਏ ਦੀ ਦੇਗ ਗੁਰਦੁਆਰਾ ਸਿਘ ਬੰਗਲਾ ਸਾਹਿਬ ਵਿਖੇ ਅਰਦਾਸ ਕਰ ਕੇ ਖਿਮਾ ਜਾਚਨਾ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ।
Read More: Amritsar News: SGPC ਦੇ ਮੁੱਖ ਖਜ਼ਾਨਚੀ ਨੇ ਚੁੱਕਿਆ ਖੌਫਨਾਕ ਕਦਮ, ਨ.ਹਿ.ਰ ‘ਚ ਮਾ.ਰੀ ਛਾ.ਲ