Amritsar

Amritsar News: ਪੁਲਿਸ ਨੇ ਅੰਮ੍ਰਿਤਸਰ ‘ਚ 30 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 14 ਫਰਵਰੀ 2025: Amritsar News: ਅੰਮ੍ਰਿਤਸਰ ਤੋਂ ਨਸ਼ੇ ਦੀ ਵੱਡੀ ਖੇਪ ਫੜੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਸਭ ਤੋਂ ਵੱਡੀ ਜ਼ਬਤੀ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਇੱਕ ਕਾਰਵਾਈ ‘ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਹੈਰੋਇਨ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police)  ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਇੱਕ ਕਾਰ ਸਮੇਤ 30 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਉਹ ਹੈਰੋਇਨ ਦੀ ਵੱਡੇ ਪੱਧਰ ‘ਤੇ ਤਸਕਰੀ ‘ਚ ਸ਼ਾਮਲ ਸੀ ਅਤੇ ਹਾਲ ਹੀ ‘ਚ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕਰਨ ਦੀ ਰਿਪੋਰਟ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਇਸ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਨੈੱਟਵਰਕ ਦੇ ਮੂਲ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

Read More: 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Scroll to Top